ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਆਪਣੇ ਬੱਚਿਆ ਦੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਇਸ ਜ਼ਿਮਨੀ ਚੋਣ ਵਿਚ ਵੋਟ ਜ਼ਰੂਰ ਪਾਓ।
ਦੱਸ ਦਈਏ ਕਿ ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਸਵੇਰੇ 9 ਵਜੇ ਤੱਕ ਇੱਥੇ 4 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵੋਟਾਂ ਪਾ ਚੁੱਕੇ ਹਨ।












