November 13, 2026, 10:44 am
----------- Advertisement -----------
HomeNewsLatest News‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਵੱਲੋਂ ਮਿਲਿਆ ਭਰਵਾਂ...

‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

Published on

----------- Advertisement -----------

ਚੰਡੀਗੜ੍ਹ, 11 ਜੂਨ 2022 : ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਨੇ ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਅੱਜ ਵਿਧਾਨ ਸਭਾ ਹਲਕਾ ਭਦੌੜ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਅਤੇ ਜਨ ਸਭਾਵਾਂ ਕੀਤੀਆਂ। ਇਸ ਦੌਰਾਨ ਗੁਰਮੇਲ ਸਿੰਘ ਨੂੰ ਪਿੰਡਾਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਸਮਰਥਨ ਪ੍ਰਾਪਤ ਹੋਇਆ।
ਗੁਰਮੇਲ ਸਿੰਘ ਨੇ ਪਿੰਡ ਰਜੀਆ, ਪੰਧੇਰ, ਕੋਟਦੁੰਨਾ, ਭੈਣੀ ਫੱਤਾ, ਧੂਰਕੋਟ, ਬਦਰਾ, ਕਾਹਨੇਕੇ, ਕਾਲੇਕੇ, ਭੈਣੀ ਜੱਸਾ, ਧੌਲਾ, ਤਾਜੋਕੇ, ਤਪਾ, ਢਿੱਲਵਾਂ, ਮੌੜ ਨਾਭਾ, ਸਹਿਣਾ ਅਤੇ ਭਦੌੜ ਆਦਿ 16 ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਥਾਂਵਾਂ ’ਤੇ ਜਨ ਸਭਾਵਾਂ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ।

ਉਮੀਦਵਾਰ ਗੁਰਮੇਲ ਸਿੰਘ ਨੇ ਵੱਖ ਵੱਖ ਪਿੰਡਾਂ ’ਚ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ‘ਆਪ’ ਦਾ ਗੜ੍ਹ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ 2014 ਅਤੇ 2019 ’ਚ ਇਸ ਸੀਟ ਤੋਂ ਦੋ ਵਾਰ ਜਿੱਤ ਚੁੱਕੇ ਹਨ। ਇਹ ਸੀਟ ਮੁੱਖ ਮੰਤਰੀ ਮਾਨ ਵੱਲੋਂ ਧੂਰੀ ਹਲਕੇ ਤੋਂ ਜਿੱਤ ਪ੍ਰਾਪਤ ਕਾਰਨ ਤੋਂ ਬਾਅਦ ਅਸਤੀਫ਼ਾ ਦੇਣ ਕਾਰਨ ਖਾਲ੍ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਪਿਆਰ ਅਤੇ ਸਮਰਥਨ ਨੂੰ ਦੇਖਦਿਆਂ ਵਿਸ਼ਵਾਸ ਹੋ ਗਿਆ ਹੈ ਕਿ ਇਸ ਚੋਣ ’ਚ ਵੀ ‘ਆਪ’ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਪਾਰਟੀ ਸਾਰੇ ਪੁਰਾਣੇ ਰਿਕਾਰਡ ਤੋੜੇਗੀ।
ਗੁਰਮੇਲ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ‘ਆਪ’ ਸਰਕਾਰ ਦੇ ਢਾਈ ਮਹੀਨਿਆਂ ਦੇ ਸ਼ਾਨਦਾਰ ਸ਼ਾਸਨ ਅਤੇ ਕੰਮਾਂ ਦੇ ਆਧਾਰ ’ਤੇ ਚੋਣ ਲੜ ਰਹੇ ਹਨ, ਜਿਨ੍ਹਾਂ ਨੇ ਪੰਜਾਬ ਨੂੰ ਬਦਲਣ ਲਈ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਸੀਟ ਜਿੱਤ ਕੇ ਉਹ ਮੁੱਖ ਮੰਤਰੀ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਣਗੇ ਅਤੇ ਸੰਗਰੂਰ ਵਾਸੀਆਂ ਦੀ ਭਲਾਈ ਲਈ ਮਿਹਨਤ ਨਾਲ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ‘ਆਪ’ ਦੇ ਵਰਕਰ ਹਨ ਅਤੇ ਉਹ 2015 ’ਚ ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਬਣੇ ਸਨ। ਇਸ ਤੋਂ ਬਾਅਦ 2018 ’ਚ ਉਨ੍ਹਾਂ ਨੂੰ ਘਰਾਚੋਂ ਪਿੰਡ ਦਾ ਸਰਪੰਚ ਚੁਣ ਲਿਆ ਗਿਆ ਸੀ, ਜਦੋਂ ਕਿ ਪਾਰਟੀ ਨੇ ਸਾਲ 2021 ’ਚ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਲ੍ਹਾ ਦਾ ਪ੍ਰਧਾਨ ਨਿਯੁਕਤ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...