ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਰੀਕਾਂ ਅਨੁਸਾਰ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ। ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।

ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ “ਅੱਜ ਮੈਂ ਸੰਗਰੂਰ ਲੋਕ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੈਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ‘ਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਜਿਸ ਲਈ ਪਾਰਟੀ ਦੇ ਲੀਡਰਾਂ, ਵਰਕਰਾਂ ਅਤੇ ਸਮਰਥਕਾਂ ਦਾ ਬਹੁਤ ਬਹੁਤ ਧੰਨਵਾਦੀ ਹਾਂ।
ਉਨ੍ਹਾਂ ਅੱਗੇ ਇਸ ਸਮੇਂ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬੀਬੀ ਰਾਜਿੰਦਰ ਕੌਰ ਭੱਠਲ, ਰਾਹੁਲ ਭੱਠਲ, ਜਸਵਿੰਦਰ ਧੀਮਾਨ ਉਚੇਚੇ ਤੌਰ ‘ਤੇ ਹਾਜ਼ਰ ਸਨ। ਮੈਨੂੰ ਐਨਾ ਪਿਆਰ ‘ਤੇ ਸਤਿਕਾਰ ਦੇਣ ਲਈ ਮੈਂ ਸਭ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।”













