ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ’ਚ ਸਂਗਰੂਰ ‘ਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ। ਸੰਗਰੂਰ ਪੁਲਸ ਨੇ ਇਕ ਐੱਸ.ਪੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਾਰਵਾਈ ਕੀਤੀ ਹੈ।
ਜ਼ਿਕਰਯੋਗ ਹੈ ਕਿ ਕਿ ਅੱਜ ਥਾਣਾ ਸਿਟੀ-1 ਸੰਗਰੂਰ ਵਿਖੇ ਇੱਕ ਪੀ.ਪੀ.ਐੱਸ ਅਧਿਕਾਰੀ ਕਰਨਵੀਰ ਸਿੰਘ ਐੱਸ.ਪੀ ਖ਼ਿਲਾਫ਼ 3 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਜਿਸ ਮਾਮਲੇ ਵਿੱਚ ਐੱਸ.ਪੀ ਰੈਂਕ ’ਤੇ ਤਾਇਨਾਤ ਕਰਨਵੀਰ ਸਿੰਘ ਪੀ.ਪੀ.ਐੱਸ ਅਜੇ ਤੱਕ ਫਰਾਰ ਹਨ ਪਰ ਉਸ ਦੇ ਰੀਡਰ ਏ.ਐੱਸ.ਆਈ ਦਵਿੰਦਰ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਖਨੌਰੀ ਇਲਾਕੇ ਵਿੱਚ ਕੁਝ ਸਮਾਂ ਪਹਿਲਾਂ ਇੱਕ ਲੜਕੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਜ਼ਿੰਦਾ ਸਾੜ ਲੈਣ ਦੇ ਮਾਮਲੇ ਵਿੱਚ ਇਹ ਰਿਸ਼ਵਤ ਲਈ ਗਈ ਸੀ। ਇਸ ਸਬੰਧੀ FIR ਨੰਬਰ 66 ਮਿਤੀ 09.5.2022 ਤਹਿਤ 7 ਭ੍ਰਿਸ਼ਟਾਚਾਰ ਰੋਕੂ ਐਕਟ 2018 ਥਾਣਾ ਸਿਟੀ-1 ਸੰਗਰੂਰ ਵਿਖੇ ਕਰਨਵੀਰ ਸਿੰਘ ਪੀ.ਪੀ.ਐਸ. (SP ਸੰਗਰੂਰ) ਵਿਰੁੱਧ ਉਸਦੇ ਰੀਡਰ ASI ਦਵਿੰਦਰ ਸਿੰਘ ਰਾਹੀਂ 3 ਲੱਖ ਰੁਪਏ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ।
----------- Advertisement -----------
ਸੰਗਰੂਰ: ਭ੍ਰਿਸ਼ਟਾਚਾਰ ਵਿਰੁੱਧ SP ਰੈਂਕ ਦੇ ਅਧਿਕਾਰੀ ਖ਼ਿਲਾਫ਼ ਵੱਡੀ ਕਾਰਵਾਈ
Published on
----------- Advertisement -----------
----------- Advertisement -----------












