July 29, 2026, 9:10 pm
----------- Advertisement -----------
HomeNewsLatest Newsਸੰਗਰੂਰ: ਖੇਤ 'ਚ ਕੰਮ ਕਰਨ ਗਏ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ...

ਸੰਗਰੂਰ: ਖੇਤ ‘ਚ ਕੰਮ ਕਰਨ ਗਏ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ

Published on

----------- Advertisement -----------

ਜਿੱਥੇ ਇੱਕ ਪਾਸੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਇਹ ਮੀਂਹ ਕਈਆਂ ਲਈ ਆਫ਼ਤ ਬਣ ਗਿਆ। ਅਜਿਹੀ ਹੀ ਇੱਕ ਦਰਦਨਾਕ ਘਟਨਾ ਸੰਗਰੂਰ ਤੋਂ ਸਾਹਮਣੇ ਆਈ ਹੈ। ਜਿੱਥੇ ਖੇਤ ਵਿੱਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਛੋਟੇ ਭਰਾ ਬੱਲਾ ਰਾਮ ਦੀ ਉਮਰ 23 ਸਾਲ ਅਤੇ ਵੱਡੇ ਭਰਾ ਵਿੱਕੀ ਸ਼ਰਮਾ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਘਟਨਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਫਲੇੜਾ ਦੀ ਹੈ। ਜਿੱਥੇ ਬਰਸਾਤ ਤੋਂ ਬਾਅਦ ਜਦੋਂ ਦੋਵੇਂ ਭਰਾ ਆਪਣੇ ਖੇਤ ਵਿੱਚ ਫ਼ਸਲ ਦਾ ਜਾਇਜ਼ਾ ਲੈਣ ਗਏ ਤਾਂ ਛੋਟੇ ਭਰਾ ਸੁਖਵਿੰਦਰ ਉਰਫ਼ ਬੱਲਾ ਰਾਮ ਨੇ ਬਿਜਲੀ ਦੇ ਖੰਭੇ ਨੂੰ ਛੂਹ ਲਿਆ। ਉਸ ਖੰਭੇ ਵਿੱਚ ਪਹਿਲਾਂ ਹੀ ਕਰੰਟ ਸੀ। ਜਦੋਂ ਵੱਡੇ ਭਰਾ ਲਖਵਿੰਦਰ ਉਰਫ ਵਿੱਕੀ ਸ਼ਰਮਾ ਨੇ ਆਪਣੇ ਛੋਟੇ ਭਰਾ ਨੂੰ ਬਿਜਲੀ ਦਾ ਕਰੰਟ ਲੱਗਿਆ ਦੇਖਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਉਹ ਵੀ ਕਰੰਟ ਦੀ ਚਪੇਟ ‘ਚ ਆ ਗਿਆ। ਜਿਸ ਤੋਂ ਬਾਅਦ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...