July 31, 2026, 1:18 am
----------- Advertisement -----------
HomeNewsBreaking Newsਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਖੇਤਾਂ 'ਚ ਪਰਾਲੀ...

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਖੇਤਾਂ ‘ਚ ਪਰਾਲੀ ਜਾਂ ਨਾੜ ਨਾ ਸਾੜਨ ਦੇ ਹੁਕਮ ਜਾਰੀ

Published on

----------- Advertisement -----------

ਸੰਗਰੂਰ, 23 ਸਤੰਬਰ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਜਾਂ ਕਣਕ ਦਾ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ, ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ, ਫਸਲਾਂ ਦੀ ਰਹਿੰਦ ਖੂੰਹਦ ਸਾੜਨ ਕਰਕੇ ਜੈਵਿਕ ਪਦਾਰਥਾਂ ਦੇ ਵੱਡੇ ਪੱਧਰ ’ਤੇ ਹੁੰਦੇ ਨੁਕਸਾਨ ਨੂੰ ਰੋਕਣ ਲਈ ਹਰੇਕ ਵਿਭਾਗ, ਬੋਰਡ, ਕਾਰਪੋਰੇਸ਼ਨ ਅਤੇ ਖੁਦ ਮੁਖਤਿਆਰ ਅਦਾਰਿਆਂ ਦੇ ਸਮੂਹ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਕਰਮਚਾਰੀ, ਜਿਹੜਾ ਖੇਤੀਬਾੜੀ ਵੀ ਕਰਦਾ ਹੈ, ਇਹ ਯਕੀਨੀ ਬਣਾਏਗਾ ਕਿ ਉਸਦੇ ਖੇਤਾਂ ਵਿੱਚ ਪਰਾਲੀ, ਨਾੜ ਜਾਂ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜੀ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਕਰਮਚਾਰੀ ਫਸਲਾਂ ਦੀ ਰਹਿੰਦ ਖੂੰਹਦ ਸਾੜੇ ਜਾਣ ਦੇ ਮਾੜੇ ਪ੍ਰਭਾਵ ਤੇ ਨੁਕਸਾਨ ਬਾਰੇ ਹੋਰਨਾਂ ਲੋਕਾਂ ਨੂੰ ਦੱਸਦੇ ਹੋਏ ਉਨ੍ਹਾਂ ਨੂੰ ਵੀ ਉਤਸ਼ਾਹਿਤ ਕਰੇ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ, ਨਾੜ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਜਾਂ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਵਿੱਚ ਜੇਕਰ ਕਿਤੇ ਪਰਾਲੀ, ਨਾੜ ਜਾਂ ਫਸਲ ਦੀ ਰਹਿੰਦ ਖੂੰਹਦ ਸਾੜੀ ਜਾ ਰਹੀ ਹੋਵੇ ਤਾਂ ਕਰਮਚਾਰੀ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀ ਕਰਮਚਾਰੀਆਂ ਵਿਰੁੱਧ ਵਿਭਾਗੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...