November 17, 2026, 5:17 am
----------- Advertisement -----------
HomeNewsBreaking Newsਸੈਨੇਟਰੀ ਪੈਡ ਘੋਟਾਲਾ: ਸਾਬਕਾ ਮੰਤਰੀ ਤੇ ਅਫਸਰਾਂ ਦੀ ਜਾਂਚ ਸ਼ੁਰੂ

ਸੈਨੇਟਰੀ ਪੈਡ ਘੋਟਾਲਾ: ਸਾਬਕਾ ਮੰਤਰੀ ਤੇ ਅਫਸਰਾਂ ਦੀ ਜਾਂਚ ਸ਼ੁਰੂ

Published on

----------- Advertisement -----------
  • ਨਿਯਮਾਂ ਨੂੰ ਛਿੱਕੇ ਟੰਗ ਕੇ ਖਰੀਦੇ ਡਬਲ ਐਕਸਲ ਪੈਡ

ਚੰਡੀਗੜ੍ਹ, 14 ਮਈ 2023 – ਦੋ ਸਾਲ ਪਹਿਲਾਂ ਹੋਏ ਕਰੋੜਾਂ ਰੁਪਏ ਦੇ ਸੈਨੇਟਰੀ ਪੈਡ ਘੁਟਾਲੇ ਦੀ ਜਾਂਚ ਲਈ ਵਿਜੀਲੈਂਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਦੋਸ਼ ਹੈ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ 2.5 ਕਰੋੜ ਡਬਲ ਐਕਸਲ ਸੈਨੇਟਰੀ ਪੈਡ ਖਰੀਦੇ ਗਏ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਜਾਣਨ ਲਈ ਏਆਈਜੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੰਤਰੀ ਵੱਲੋਂ ਮਨਜ਼ੂਰੀ ਤੋਂ ਪਹਿਲਾਂ ਫਾਈਲ ਕਿਸ ਅਧਿਕਾਰੀਆਂ ਰਾਹੀਂ ਪਾਸ ਕੀਤੀ ਗਈ ? ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ ਭਲਾਈ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਸੇਵਾਮੁਕਤੀ ਤੋਂ ਪਹਿਲਾਂ ਇਸ ਮਾਮਲੇ ਦਾ ਪਰਦਾਫਾਸ਼ ਕਰਦਿਆਂ ਵਿਜੀਲੈਂਸ ਨੂੰ ਰਿਪੋਰਟ ਸੌਂਪ ਦਿੱਤੀ ਸੀ।

ਦੂਜੇ ਪਾਸੇ ਇਸ ਖਰੀਦੋ-ਫਰੋਖਤ ’ਚ ਸ਼ਾਮਲ ਸੁਖਦੀਪ ਸਿੰਘ ਡੀ.ਪੀ.ਓ ਨੇ ਕਿਹਾ ਕਿ ਸਾਡੇ ’ਤੇ ਲਾਏ ਜਾ ਰਹੇ ਦੋਸ਼ ਗਲਤ ਹਨ। ਇਸ ਖਰੀਦ ਪ੍ਰਕਿਰਿਆ ਵਿੱਚ ਕੋਈ ਵੀ ਬੇਨਿਯਮੀ ਨਹੀਂ ਕੀਤੀ ਗਈ ਹੈ। ਖਰੀਦ ਕਮੇਟੀ ਦੇ ਮੈਂਬਰ ਰਾਜਵੀਰ ਸਿੰਘ ਅਤੇ ਗੁਰਿੰਦਰ ਸਿੰਘ ਮੌੜ ਸਰਕਾਰ ਦੇ ਰੈਗੂਲਰ ਮੁਲਾਜ਼ਮ ਹਨ ਅਤੇ ਠੇਕੇ ’ਤੇ ਕੰਮ ਨਹੀਂ ਕਰਦੇ।

11 ਅਗਸਤ, 2021 ਨੂੰ, ਖਰੀਦ ਕਮੇਟੀ ਨੇ ਅਗਸਤ ਤੋਂ ਮਾਰਚ 2022 ਤੱਕ ਕੁੱਲ 8 ਮਹੀਨਿਆਂ ਲਈ ਸੈਨੇਟਰੀ ਪੈਡਾਂ ਦੀ ਸਪਲਾਈ ਪਹਿਲਾਂ ਵਾਂਗ ਹੀ ਦਰਾਂ ‘ਤੇ ਕਰਨ ਦਾ ਆਦੇਸ਼ ਦਿੱਤਾ ਸੀ। ਕੰਟਰੋਲਰ ਆਫ਼ ਸਟੋਰੇਜ਼ ਨਾਲ ਸਮਝੌਤਾ ਮਈ 2021 ਤੱਕ ਸੀ। ਇਹ ਹੁਕਮ ਸਬੰਧਤ ਕੰਪਨੀ ਨੂੰ 8 ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...