ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਮੁਲਾਕਾਤ ਕੀਤੀ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਵੱਖ-ਵੱਖ ਦੇਸ਼ਾਂ ‘ਚ ਫਸੇ ਪੰਜਾਬੀਆਂ ਨੂੰ ਬਚਾਉਣ ਤੇ ਵਾਪਿਸ ਲਿਆਉਣ ਸੰਬੰਧੀ ਇਕ ਪੱਤਰ ਸੌਂਪਿਆ ਹੈ।
ਇਸ ਦੇ ਨਾਲ ਹੀ ਸੰਤ ਸੀਚੇਵਾਲ ਨੇ ਕਿਹਾ ਕਿ ਵਿਦੇਸ਼ ਮੰਤਰੀ ਨੇ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਦੱਸਿਆ ਕਿ ਭਾਰਤੀਆਂ ਨੂੰ ਉਥੋਂ ਸੁਰੱਖਿਅਤ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਜੋ ਪੱਤਰ ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਦਿੱਤਾ ਹੈ ਉਸ ‘ਚ ਦੱਸਿਆ ਗਿਆ ਕਿ ਅਰਮੇਨੀਆ ਦੀ ਜੇਲ੍ਹ ਵਿੱਚ 12 ਭਾਰਤੀ ਫਸੇ ਹੋਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਉਨ੍ਹਾਂ ਨੌਜਵਾਨਾਂ ਬਾਰੇ ਵੀ ਦੱਸਿਆ ਜਿਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਜ਼ਬਰਦਸਤੀ ਭਰਤੀ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੇ ਮਾਪਿਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ। ਸੰਤ ਸੀਚੇਵਾਲ ਨੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਵਲ ਏਜੰਟਾਂ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਖਤਰੇ ਵਿੱਚ ਨਾ ਪਾਉਣ।
----------- Advertisement -----------
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ; ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਨੂੰ ਵਾਪਿਸ ਲਿਆਉਣ ਦਾ ਮੁੱਦਾ ਚੁੱਕਿਆ
Published on
----------- Advertisement -----------

----------- Advertisement -----------