September 7, 2026, 11:37 pm
----------- Advertisement -----------
HomeNewsBreaking Newsਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ...

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ

Published on

----------- Advertisement -----------

ਗੁਰਦਾਸਪੁਰ, 26 ਜੂਨ- ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ ਵੀ ਮੌਜੂਦ ਸਨ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਦੀਨਾਨਗਰ ਦੀ ਇਸ ਇਤਿਹਾਸਕ ਬਾਰਾਂਦਰੀ ਦਾ ਬਹੁਤ ਵੱਡਾ ਸਥਾਨ ਹੈ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਇਸ ਇਤਿਹਾਸਕ ਬਾਰਾਂਦਰੀ ਵਿੱਚ ਕਈ ਇਤਿਹਾਸਕ ਫ਼ੈਸਲੇ ਹੋਏ ਸਨ, ਜਿਨ੍ਹਾਂ ਵਿੱਚ ਸੰਨ 1838 ਵਿੱਚ ਲਾਹੌਰ ਦਰਬਾਰ, ਬ੍ਰਿਟਿਸ਼ ਹਕੂਮਤ ਅਤੇ ਅਫ਼ਗ਼ਾਨਿਸਤਾਨ ਦੇ ਸ਼ਾਹ ਸੁਜਾ ਦਰਮਿਆਨ ਹੋਈ ਤ੍ਰੈ-ਦੇਸੀ ਸੰਧੀ ਅਹਿਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਇਤਿਹਾਸਕ ਇਮਾਰਤਾਂ ਸਾਡੇ ਇਤਿਹਾਸ ਦਾ ਮਾਣ ਹਨ ਅਤੇ ਇਨ੍ਹਾਂ ਦਾ ਕਾਇਮ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇਤਿਹਾਸਕ ਵਿਰਾਸਤਾਂ ਇਤਿਹਾਸ ਦੇ ਉਹ ਪੰਨੇ ਹਨ ਜਿਨ੍ਹਾਂ ਰਾਹੀਂ ਉਹ ਆਪਣੇ ਇਤਿਹਾਸ ਨੂੰ ਜਾਣ ਸਕਣਗੇ।

ਦੀਨਾਨਗਰ ਦੀ ਇਸ ਇਤਿਹਾਸਕ ਬਾਰਾਂਦਰੀ ਦੀ ਖਸਤਾ ਹਾਲਤ ਉੱਪਰ ਚਿੰਤਾ ਜ਼ਾਹਿਰ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਇਤਿਹਾਸਕ ਤੇ ਵਿਰਾਸਤੀ ਇਮਾਰਤ ਦੀ ਮੁੜ ਸੁਰਜੀਤੀ ਬੇਹੱਦ ਜ਼ਰੂਰੀ ਹੈ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਉਹ ਰਾਜ ਸਭਾ ਵਿੱਚ ਵੀ ਇਸ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇਸ਼ ਦਾ ਮਾਣ ਹਨ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਸੰਭਾਲ ਕਰਨੀ ਸਾਡਾ ਫਰਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...