September 9, 2026, 5:00 pm
----------- Advertisement -----------
HomeNewsLatest Newsਸੰਤ ਡਾਂਗੋ ਵਾਲਿਆਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਰਸਦ ਨਾਲ ਭਰੀ ਗੱਡੀ...

ਸੰਤ ਡਾਂਗੋ ਵਾਲਿਆਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਰਸਦ ਨਾਲ ਭਰੀ ਗੱਡੀ ਭੇਜ ਕੇ ਸੇਵਾ ਚ ਪਾਇਆ ਯੋਗਦਾਨ

Published on

----------- Advertisement -----------

ਮੋਹਾਲੀ, 26 ਜੁਲਾਈ (ਬਲਜੀਤ ਮਰਵਾਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਤਹਾਸਿਕ ਸਥਾਨ ਗੁਰਦੁਆਰਾ ਅੰਬ ਸਾਹਿਬ ਵਿਖੇ ਹੜ੍ਹ ਪੀੜਿਤ ਪਰਿਵਾਰਾਂ ਲਈ ਜਿੱਥੇ ਦਿਨ ਰਾਤ ਲੰਗਰਾਂ ਦੀ ਸੇਵਾ ਚੱਲ ਰਹੀ ਹੈ ਉੱਥੇ ਹੀ ਨੇੜੇ ਤੇੜੇ ਦੇ ਹੜ ਪੀੜਿਤ ਪਿੰਡਾਂ ਤੱਕ ਰਸਦ ਨੂੰ ਵੀ ਪਹੁੰਚਾਇਆ ਜਾ ਰਿਹਾ ਹੈ ਤੇ ਇਸੇ ਤਹਿਤ ਬਾਣੀ ਅਤੇ ਬਾਣੇ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਅਹਿਮ ਰੋਲ ਅਦਾ ਕਰਨ ਵਾਲੀ ਲੁਧਿਆਣਾ ਜਿਲੇ ਦੇ ਪਿੰਡ ਡਾਂਗੋ ਦੀ ਧਾਰਮਿਕ ਸੰਸਥਾ ਦੇ ਮੁੱਖ ਸੇਵਾਦਾਰ ਬਾਬਾ ਸਰਬਜੋਤ ਸਿੰਘ ਡਾਂਗੋ ਵਾਲੇ ਵੀ ਹੜ੍ਹ ਪੀੜਤ ਪਰਿਵਾਰਾਂ ਤੱਕ ਮਦਦ ਪਹੁੰਚਾਉਣ ਦੇ ਲਈ ਰਾਹਤ ਸਮੱਗਰੀ ਨਾਲ ਭਰੀ ਗੱਡੀ ਲੈ ਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚੇ। ਜਿੰਨਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਜਰਨਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਨਿੱਘਾ ਸਵਾਗਤ ਕਰਦਿਆਂ ਵਿਸੇਸ਼ ਧੰਨਵਾਦ ਵੀ ਕੀਤਾ ਗਿਆ।

ਇਸ ਮੌਕੇ ਤੇ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਹੋਰਨਾਂ ਸਿੱਖ ਅਤੇ ਸਮਾਜ ਸੇਵੀ ਸੰਸਥਾਵਾਂ ਪੰਜਾਬੀਆ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਐਸੇ ਔਖੇ ਸਮੇ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਤੱਕ ਮਦਦ ਪਹੁੰਚਾਉਣੀ ਚਾਹੀਦੀ ਹੈ ਤਾਂ ਜੋ ਆਪਣੀ ਕਿਰਤ ਕਮਾਈ ਨੂੰ ਸਫਲ ਕਰਨ ਦੇ ਨਾਲ ਨਾਲ ਗੁਰੂ ਦੀਆਂ ਖੁਸ਼ੀਆਂ ਵੀ ਹਾਸਿਲ ਕੀਤੀਆਂ ਜਾ ਸਕਣ।

ਇਸ ਮੌਕੇ ਗੱਲਬਾਤ ਦੌਰਾਨ ਬਾਬਾ ਸਰਬਜੋਤ ਸਿੰਘ ਡਾਗੌ ਨੇ ਕਿਹਾ ਕਿ ਐਸੀਆਂ ਕੁਦਰਤੀ ਕਰੋਪੀਆਂ ਦੇ ਮੌਕੇ ਸਾਨੂੰ ਸਾਰਿਆਂ ਨੂੰ ਇੱਕ ਜੋ ਹੋ ਕੇ ਪੀੜਤ ਪਰਿਵਾਰਾਂ ਦਾ ਸਾਥ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨ ਤੇ ਵੀ ਜੋਰ ਦਿੱਤਾ। ਉਨ੍ਹਾਂ ਦੱਸਿਆ ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਅਤੇ ਐਸੇ ਉਪਰਾਲੇ ਅੱਗੇ ਤੋਂ ਵੀ ਜਾਰੀ ਰਹਿਣਗੇ। ਇਸ ਮੌਕੇ ਗੁਰਦੁਆਰਾ ਅਬ ਸਾਹਿਬ ਦੇ ਮੈਨੇਜਰ ਗੁਰਬਖਸ਼ ਸਿੰਘ ਬੱਚੀ ਵਿੰਡ, ਬਾਬਾ ਰਘਬੀਰ ਸਿੰਘ ਡਾਂਗੋ, ਰਜਿੰਦਰ ਸਿੰਘ ਡਾਂਗੋ, ਗੁਰਪ੍ਰੀਤ ਸਿੰਘ ਝੰਮਟ, ਜਸਵੀਰ ਸਿੰਘ ਪੱਖੋਵਾਲ, ਪਰਮਜੀਤ ਸਿੰਘ ਪੱਖੋਵਾਲ ਆਦਿ ਹਾਜਿਰ ਸਨ। ਮੈਨੇਜਰ ਗੁਰਬਖਸ਼ ਸਿੰਘ ਨੇ ਕਰਨੈਲ ਸਿੰਘ ਪੀਰਮੁਹੰਮਦ ਬਾਬਾ ਸਰਬਜੋਤ ਸਿੰਘ ਡਾਗੋ ਅਤੇ ਜਥੇ ਦੇ ਸਿੰਘਾਂ ਨੂੰ ਗੁਰੂ ਘਰ ਵੱਲੋ ਸਿਰਪਾਓ ਦੇਕੇ ਸਨਮਾਨਿਤ ਕੀਤਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...