June 28, 2026, 9:35 am
----------- Advertisement -----------
HomeNewsBreaking Newsਚੰਡੀਗੜ 'ਚ ਸੰਯੁਕਤ ਕਿਸਾਨ ਮੋਰਚਾ ਦੀ ਹੋਈ ਮੀਟਿੰਗ, ਹੜ੍ਹਾਂ ਕਾਰਨ ਕਿਸਾਨਾਂ ਦੀਆਂ...

ਚੰਡੀਗੜ ‘ਚ ਸੰਯੁਕਤ ਕਿਸਾਨ ਮੋਰਚਾ ਦੀ ਹੋਈ ਮੀਟਿੰਗ, ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਬਾਰੇ ਕੀਤੀ ਚਰਚਾ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅੱਜ ਕਿਸਾਨ ਭਵਨ ਸੈਕਟਰ 35 ਵਿੱਚ ਹੋਈ। ਇਸ ਬੈਠਕ ‘ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਚਰਚਾ ਕੀਤੀ ਗਈ।
ਕਿਸਾਨ ਆਗੂਆਂ ਨੇ ਹੜ੍ਹਾਂ ਬਾਰੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਪਾਣੀ ਦਾ ਕਹਿਰ ਹੈ, ਉੱਥੇ ਫ਼ਸਲਾਂ ਤੋਂ ਇਲਾਵਾ ਜਾਨੀ ਨੁਕਸਾਨ ਵੀ ਹੋਇਆ ਹੈ ਅਤੇ ਪਸ਼ੂ ਵੀ ਮਾਰੇ ਗਏ ਹਨ, ਅਤੇ ਆਮ ਲੋਕਾਂ ਦੇ ਘਰਾਂ ਦਾ ਵੀ ਨੁਕਸਾਨ ਵੀ ਹੋਇਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਨੂੰ ਰਾਸ਼ਟਰੀ ਆਫ਼ਤ ਕਰਾਰ ਦਿੰਦਿਆਂ ਰਾਹਤ ਪੇਜ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਇਸ ਨੂੰ ਕੌਮੀ ਆਫ਼ਤ ਐਲਾਨ ਕੇ ਲੋਕਾਂ ਨੂੰ ਆਰਥਿਕ ਕੰਗਾਲੀ ਤੋਂ ਬਚਾਉਣਾ ਚਾਹੀਦਾ ਹੈ।
ਇਸ ਮੌਕੇ ਬਲਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਐੱਸ.ਕੇ.ਐੱਮ ਦੀ ਮੀਟਿੰਗ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਕਿਸਾਨਾਂ ਨੂੰ ਪਨੀਰੀ ਮੁਫਤ ਦਿੱਤੀ ਜਾਵੇਗੀ, ਜਿਸ ਦਾ ਅਸੀਂ ਪ੍ਰਬੰਧ ਕਰ ਰਹੇ ਹਾਂ, ਅਸੀਂ ਸੁੱਕੇ ਹਰੇ ਚਾਰੇ ਦਾ ਪ੍ਰਬੰਧ ਕਰਕੇ ਇਸ ਨੂੰ ਲੋਕਾਂ ਤੱਕ ਪਹੁੰਚਾਵਾਂਗੇ ਅਤੇ ਅਸੀਂ ਕੰਟਰੋਲ ਰੂਮ ਸਥਾਪਤ ਕਰਨ ਵਿੱਚ ਮਦਦ ਕਰਾਂਗੇ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ।
ਐਡਵੋਕੇਟ ਸੇਖੋਂ ਨੇ ਦੱਸਿਆ ਕਿ ਮੀਟਿੰਗ ਵਿੱਚ ਹੜ੍ਹਾਂ ਸਬੰਧੀ ਗੱਲਬਾਤ ਹੋਈ ਜਿਸ ਕਾਰਨ ਪੰਜਾਬ ਦੀ ਆਮ ਜਨਤਾ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਗੋਬਿੰਦਸਾਗਰ ਵਿੱਚੋਂ ਪਾਣੀ ਛੱਡ ਕੇ ਸਤਲੁਜ ਰਾਹੀਂ ਖੇਤਾਂ ਵਿੱਚ ਪਹੁੰਚ ਸਕਦਾ ਸੀ, ਪਰ ਜਦੋਂ ਬਰਸਾਤ ਕਾਰਨ ਜਮ੍ਹਾਂ ਹੋਏ ਪਾਣੀ ਵਿੱਚ ਵਾਧਾ ਹੋ ਗਿਆ। ਫਿਰ ਇਸ ਨੂੰ ਛੱਡ ਦਿੱਤੋ ਗਿਆ ਜਿਸ ਨਾਲ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜੋ ਫ਼ੰਡ ਰਿਲੀਜ਼ ਕੀਤਾ ਹੈ ਉਹ ਬਹੁਤ ਘੱਟ ਹੈ ਅਤੇ ਇਸ ਨੁਕਸਾਨ ਦੀ ਭਰਪਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚੰਗਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਸ ਦੇ ਘਰ ਕਿਸੇ ਦੀ ਮੌਤ ਹੋ ਗਈ, ਉਸ ਨੂੰ ਪ੍ਰਤੀ ਵਿਅਕਤੀ 25 ਲੱਖ ਅਤੇ ਪਸ਼ੂ ਦੀ ਮੌਤ ਲਈ 80 ਹਜ਼ਾਰ ਰੁਪਏ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...