September 19, 2026, 2:20 am
----------- Advertisement -----------
HomeNewsBreaking Newsਫਰੀਦਕੋਟ ਤੋਂ ਕਾਂਗਰਸ ਤੇ ਭਾਜਪਾ ਨੂੰ ਹਰਾਉਂਦੇ ਹੋਏ ਸਰਬਜੀਤ ਸਿੰਘ ਖਾਲਸਾ ਨੇ...

ਫਰੀਦਕੋਟ ਤੋਂ ਕਾਂਗਰਸ ਤੇ ਭਾਜਪਾ ਨੂੰ ਹਰਾਉਂਦੇ ਹੋਏ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਜਿੱਤ ਹਾਸਿਲ

Published on

----------- Advertisement -----------


ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਹੋਈ ਹੈ। ਸਰਬਜੀਤ ਨੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ ਅਤੇ ਭਾਜਪਾ ਦੇ ਹੰਸਰਾਜ ਹੰਸ ਨੂੰ ਹਰਾਇਆ।

ਦੱਸ ਦਈਏ ਕਿ ਸਰਬਜੀਤ ਖਾਲਸਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਬੇਅੰਤ ਸਿੰਘ ਦਾ ਪੁੱਤਰ ਹੈ। ਬੇਅੰਤ ਸਿੰਘ ਨੇ 1984 ‘ਚ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਤੇ ਹਮਲੇ ਦੇ ਵਿਰੋਧ ‘ਚ ਸਾਕਾ ਨੀਲਾ ਤਾਰਾ ਦੌਰਾਨ ਇੰਦਰਾ ਗਾਂਧੀ ਨੂੰ ਗੋਲੀ ਮਾਰ ਦਿੱਤੀ ਸੀ। ਉਹ ਇੰਦਰਾ ਦਾ ਸੁਰੱਖਿਆ ਗਾਰਡ ਸੀ। ਇਸ ਤੋਂ ਬਾਅਦ ਹੋਰ ਸੁਰੱਖਿਆ ਗਾਰਡਾਂ ਨੇ ਬੇਅੰਤ ਸਿੰਘ ਨੂੰ ਮੌਕੇ ‘ਤੇ ਹੀ ਮਾਰ ਦਿੱਤਾ। ਇਸ ਤੋਂ ਬਾਅਦ ਬੇਅੰਤ ਸਿੰਘ ਦੇ ਪਰਿਵਾਰ ਨੇ ਚੋਣ ਲੜਨੀ ਸ਼ੁਰੂ ਕਰ ਦਿੱਤੀ।

ਫ਼ਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿਹਾਂਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਇਸ ਸੀਟ ਅਧੀਨ ਆਉਂਦੀਆਂ ਹਨ, ਵੋਟਾਂ ਦੀ ਗਿਣਤੀ ਲਈ ਫ਼ਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ 300 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇੱਥੋਂ ਮੁੱਖ ਮੁਕਾਬਲਾ ‘ਆਪ’ ਉਮੀਦਵਾਰ ਕਰਮਜੀਤ ਅਨਮੋਲ, ਭਾਜਪਾ ਉਮੀਦਵਾਰ ਹੰਸਰਾਜ ਹੰਸ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵਿਚਕਾਰ ਹੈ। ਇਸ ਤੋਂ ਇਲਾਵਾ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ ‘ਤੇ 64 ਫੀਸਦੀ ਵੋਟਿੰਗ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...