September 13, 2026, 7:19 am
----------- Advertisement -----------
HomeNewsLatest Newsਆਰਥਿਕ ਤੰਗੀ ਦੇ ਚੱਲਦਿਆਂ ਭੰਮੇ ਖੁਰਦ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਆਰਥਿਕ ਤੰਗੀ ਦੇ ਚੱਲਦਿਆਂ ਭੰਮੇ ਖੁਰਦ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਸਰਦੂਲਗੜ੍ਹ: ਹਲਕਾ ਸਰਦੂਲਗੜ੍ਹ ਦੇ ਪਿੰਡ ਭੰਮੇ ਖੁਰਦ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਤੋ ਤੰਗ ਆਕੇ ਖੁਦਕਸੀ ਕਰ ਲਏ ਜਾਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਭੰਮੇ ਖੁਰਦ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਉਰਫ ਜੱਸੀ (36) ਪੱਤਰ ਗੁਰਜੰਟ ਸਿੰਘ ਨੇ ਜਹਿਰਲੀ ਚੀਜ ਨਿਗਲਕੇ ਖੁਦਕੁਸ਼ੀ ਕਰ ਲਈ ਹੈ।ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਜੱਸੀ ਕੋਲ ਢਾਈ ਏਕੜ ਆਪਣੀ ਜ਼ਮੀਨ ਅਤੇ ਪੰਜ ਏਕੜ ਠੇਕੇ ਤੇ ਜ਼ਮੀਨ ਲੈ ਕੇ ਨਰਮੇ ਅਤੇ ਝੋਨੇ ਦੀ ਬਿਜਾਈ ਕੀਤੀ ਸੀ ਪਰ ਨਰਮੇ ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਅਤੇ ਬੇਮੌਸਮੀ ਬਰਸਾਤ ਕਾਰਨ ਉਸ ਦੀ ਫ਼ਸਲ ਖ਼ਰਾਬ ਹੋ ਗਈ ਸੀ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਰ ਪੰਜ ਲੱਖ ਰੁਪਏ ਬੈਂਕ ਅਤੇ ਢਾਈ ਲੱਖ ਰੁਪਿਆ ਆੜ੍ਹਤੀਆਂ ਦਾ ਕਰਜ਼ਾ ਸੀ। ਜਿਸ ਕਰਕੇ ਪਿਛਲੇ ਦਿਨੀਂ ਉਸ ਨੇ ਕੀਟਨਾਸ਼ਕ ਦਵਾਈ ਪੀ ਲਈ ਸੀ ਜਿਸ ਤੋਂ ਬਾਅਦ ਉਸ ਨੂੰ ਮਾਨਸਾ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੋਂ ਉਸ ਨੂੰ ਅੱਗੇ ਹੋਰ ਹਸਪਤਾਲਾਂ ਲਈ ਰੈਫਰ ਕਰ ਦਿੱਤਾ ਗਿਆ ਸੀ ਪਰ ਉਸ ਦੀ ਮੌਤ ਹੋ ਗਈ। ਸਮੂਹ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀਡ਼ਤ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...