November 9, 2026, 8:00 am
----------- Advertisement -----------
HomeNewsBreaking News‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ...

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾ: ਮੁੱਖ ਮੰਤਰੀ

Published on

----------- Advertisement -----------

ਮਾਨਸਾ, 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਹੈ। ਇੱਥੇ ਸ਼ਨਿੱਚਰਵਾਰ ਨੂੰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨੇ ਸੂਬੇ ਵਿੱਚ ਪਹਿਲੀ ਵਾਰ ਅਫ਼ਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਵੱਧ ਅਖ਼ਤਿਆਰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਸ਼ਾਸਨ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਆਵੇਗਾ, ਉੱਥੇ ਪ੍ਰਸ਼ਾਸਨ ‘ਚ ਮੁਕੰਮਲ ਕ੍ਰਾਂਤੀ ਲਿਆਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾ ਕੇ ਇਕ ਅਹਿਮ ਤਬਦੀਲੀ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਲੋਕ-ਪੱਖੀ ਕਦਮ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਇੱਧਰ-ਉੱਧਰ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪਿਛਲੇ ਸ਼ਾਸਕ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਰਫ਼ਤਾਰ ਨੂੰ ਜਾਰੀ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਕੱਢਣ ਦੀ ਖੇਚਲ ਨਹੀਂ ਕਰਦੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਆਸਾਨੀ ਨਾਲ ਕਰਵਾਉਣ ਸਣੇ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ ਅਤੇ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਅਤੇ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਵਧੇ-ਫੁੱਲੇ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਾਡੀ ਸਰਕਾਰ ਨੇ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਸੂਬਾ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ‘ਤੇ 29000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਜੋ ਉਹ ਇੱਕ ਆਮ ਪਰਿਵਾਰ ਵਿੱਚੋਂ ਹਨ ਅਤੇ ਪੂਰੀ ਤਰ੍ਹਾਂ ਜ਼ਮੀਨ ਨਾਲ ਜੁੜੇ ਹੋਏ ਹਨ, ਇਸ ਲਈ ਉਹ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ਼ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਹਰ ਮੁਸ਼ਕਲ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...