August 9, 2026, 11:41 pm
----------- Advertisement -----------
HomeNewsLatest News‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ 'ਤੇ ਲੈ ਜਾਣ ਲਈ...

‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ‘ਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 12 ਮਾਰਚ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ।

ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚੁੱਪ ਰਹਿਣ ਵਾਲਿਆਂ ਦੀ ਚੋਣ ਕਰਨ। ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਸੋਚਣ ਕਿ ਜਦੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਸੰਸਦ ਮੈਂਬਰ ਕਿੱਥੇ ਸਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸੋਚਣ ਕਿ ਜਦੋਂ ਪੰਜਾਬ ਦੀ ਸਨਅਤ ਤਬਾਹ ਕੀਤੀ ਗਈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਕਿਸਾਨ ਸੰਘਰਸ਼ ਕਰ ਰਹੇ ਸਨ ਤਾਂ ਸੰਸਦ ਮੈਂਬਰ ਕਿਉਂ ਚੁੱਪ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਅਹਿਮ ਸਮੇਂ ਉਤੇ ਇਹ ਆਗੂ ਚੁੱਪ ਰਹੇ, ਜਿਸ ਕਾਰਨ ਉਹ ਲੋਕਾਂ ਦੀਆਂ ਵੋਟਾਂ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿ ਸਮਰਪਿਤ ਤੇ ਵਚਨਬੱਧ ਲੋਕ ਹੀ ਸੰਸਦ ਲਈ ਚੁਣੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਤਾਂ ਕਿ ਉਹ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰੱਖਣ ਲਈ ਸਾਰੀਆਂ 13 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੀ ਚੋਣ ਤੋਂ ਬਾਅਦ ਇਹ 13 ਸੰਸਦ ਮੈਂਬਰ ਸੂਬੇ ਦੇ ਵਿਕਾਸ ਨੂੰ ਰਫ਼ਤਾਰ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ‘ਆਪ’ ਕੌਮੀ ਪਾਰਟੀ ਬਣ ਗਈ।ਇਹ ਸਿਰਫ਼ ਕੰਮ ਦੀ ਸਿਆਸਤ ਵਿੱਚ ਸਾਡੇ ਵਿਸ਼ਵਾਸ ਕਾਰਨ ਹੀ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਫ਼ਰਤ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੀ, ਜਿਸ ਕਾਰਨ ਲੋਕ ਵੱਡੀ ਪੱਧਰ ਉਤੇ ਸਾਡੀ ਹਮਾਇਤ ਕਰ ਰਹੇ ਹਨ ਅਤੇ ਸਾਡੀ ਪਾਰਟੀ ਦੇ ਸੰਸਦ ਮੈਂਬਰ, ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਦੀ ਗਿਣਤੀ ਵਧ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਦਾ ਕਾਫ਼ਲਾ ਹੋਰ ਵਧੇਗਾ ਕਿਉਂਕਿ ਸਮਾਜ ਦਾ ਹਰੇਕ ਵਰਗ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਮਾਇਤ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਤੇ ਲੋਕਾਂ ਦੇ ਫਤਵੇ ਦੀ ਉਲੰਘਣਾ ਕਰ ਕੇ ਭਾਜਪਾ ਨੇ ਜਮਹੂਰੀਅਤ ਦਾ ਮਜ਼ਾਕ ਉਡਾਇਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਵਿੱਚ ਲੋਕਾਂ ਦਾ ਫਤਵਾ ਭਾਜਪਾ ਦੇ ਵਿਰੁੱਧ ਗਿਆ, ਉੱਥੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦ ਕੇ ਸਰਕਾਰਾਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਇਹ ਲੋਕਾਂ ਦੇ ਇਕ-ਇਕ ਵੋਟ ਦੀ ਨਿਰਾਦਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਦੋ ਵਿਅਕਤੀਆਂ ਦੀ ਸੱਤਾ ਰਹੀ ਹੈ ਪਰ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਆਮ ਆਦਮੀ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਆਮ ਲੋਕਾਂ ਦਾ ਖੂਨ ਚੂਸ ਕੇ ਮਹਿਲ-ਮੁਨਾਰੇ ਅਤੇ ਹੋਟਲ ਬਣਾ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਆਪਣੇ ਨਿੱਜੀ ਫਾਇਦਿਆਂ ਦਾ ਹੀ ਫਿਕਰ ਰਹਿੰਦਾ ਸੀ ਜਿਸ ਕਰਕੇ ਇਨ੍ਹਾਂ ਨੇ ਪੈਸਾ ਕਮਾਉਣ ਲਈ ਸੂਬੇ ਦੇ ਹਰੇਕ ਕਾਰੋਬਾਰ ਉਤੇ ਕਬਜ਼ਾ ਕਰ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੁਲ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਨ੍ਹਾਂ ਦਾ ਇਹ ਬੁਨਿਆਦੀ ਫਰਜ਼ ਹੈ ਅਤੇ ਇਸ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਰੋਕਥਾਮ ਅਤੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਫੋਰਸ ਸੂਬੇ ਵਿੱਚ ਹਰ ਰੋਜ਼ ਵਾਪਰਦੇ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨੂੰ ਰੋਕਣ, ਵਾਹਨਾਂ ਦੀ ਸੁਚੱਜੀ ਆਵਾਜਾਈ ਅਤੇ ਸੜਕ ਹਾਦਸੇ ਰੋਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਢਲੇ ਤੌਰ ਉਤੇ 129 ਵਾਹਨਾਂ ਨੂੰ ਅਤਿ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਹਰੇਕ 30 ਕਿਲੋਮੀਟਰ ਦੇ ਵਕਫੇ ਨਾਲ ਇਹ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਵੀ ਰੱਖੀ ਹੁੰਦੀ ਹੈ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਮੁਢਲਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੀਆਂ ਕੀਤੀਆਂ ਸਾਰੀਆਂ ਰੁਕਾਵਟਾਂ ਦੂਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਨਾਲ ਮੀਟਿੰਗਾਂ ਕਰ ਰਹੀ ਹੈ ਤਾਂ ਕਿ ਹਰੇਕ ਪੰਜਾਬੀ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਉਂਦੇ ਸਮੇਂ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੀ ਸਸਤੀ ਬਿਜਲੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਉਦਯੋਗਿਕ ਤਰੱਕੀ ਰਾਹੀਂ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...