September 8, 2026, 4:53 pm
----------- Advertisement -----------
HomeNewsLatest Newsਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ...

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ . ਸੁਭਾਸ਼ ਕੁਮਾਰ

Published on

----------- Advertisement -----------

ਐਸ ਏ ਐਸ ਨਗਰ, 17 ਅਕਤੂਬਰ : ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 15 ਦਿਨਾਂ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 50 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਫ਼ੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਦੇ ਕਮਿਸ਼ਨਰ ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ’ਤੇ ਟੀਮ ਨੇ ਤਿਉਹਾਰਾਂ ਦੇ ਪਹਿਲੇ 15 ਦਿਨਾਂ ਦੌਰਾਨ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 50 ਸੈਂਪਲ ਲਏ ਗਏ। ਇਨ੍ਹਾਂ ਸਾਰੇ ਸੈਂਪਲਾਂ ਦੀ ਟੈਸਟ ਰਿਪੋਰਟ ਹਾਲੇ ਆਉਣੀ ਹੈ। ਇਸ ਤੋਂ ਇਲਾਵਾ, ਗੁਆਂਢੀ ਸੂਬਿਆਂ ਦੁਆਰਾ ਜ਼ਿਲ੍ਹਾ ਮੋਹਾਲੀ ਵਿਚ ਵੇਚੀਆਂ ਜਾ ਰਹੀਆਂ ਖਾਣ-ਪੀਣ ਦੀਆਂ ਚੀਜ਼ਾਂ ’ਚ ਮਿਲਾਵਟ ਚੈੱਕ ਕਰਨ ਲਈ ਚਾਰ ਵੱਡੀਆਂ ਮੁਹਿੰਮਾਂ ਨੂੰ ਅੰਜਾਮ ਦਿਤਾ ਗਿਆ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ। ਉਨ੍ਹਾਂ ਦਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਜਿਵੇਂ ਐਸ.ਡੀ.ਐਮ ਮੋਹਾਲੀ ਅਤੇ ਡੇਰਾਬੱਸੀ ਦੀ ਟੀਮ ਦੇ ਸਹਿਯੋਗ ਨਾਲ ਵੀ ਛਾਪੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਡੀ.ਐਚ.ਓ. ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ”ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਤਿਉਹਾਰਾਂ ਦੇ ਦਿਨਾਂ ’ਚ ਦੁਕਾਨਦਾਰਾਂ ਖ਼ਾਸਕਰ ਮਠਿਆਈ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਬਣਾਉਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...