September 20, 2026, 1:39 pm
----------- Advertisement -----------
HomeNewsਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ 'ਵਾਂਟਡ ਸ਼ੂਟਰ' ਨੂੰ...

ਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ‘ਵਾਂਟਡ ਸ਼ੂਟਰ’ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ.ਨਗਰ, 16 ਨਵੰਬਰ, 2023 (ਬਲਜੀਤ ਮਰਵਾਹਾ) : ਐਸ ਐਸ ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਨੇ ਦੱਸਿਆ ਕਿ 6.11.2023 ਨੂੰ ਤਿਉਹਾਰਾਂ ਦੇ ਸਮੇਂ ਦੌਰਾਨ ਵਿਸ਼ੇਸ਼ ਗਸ਼ਤ ਦੌਰਾਨ ਐਸ ਐਚ ਓ ਜ਼ੀਰਕਪੁਰ ਨੇ ਆਪਣੀ ਟੀਮ ਸਮੇਤ ਮਨਜੀਤ ਉਰਫ ਗੁਰੀ ਨੂੰ ਵੀ ਆਈ ਪੀ ਰੋਡ, ਜ਼ੀਰਕਪੁਰ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ, ਜਦੋਂ ਕਿ ਉਸਦਾ ਇੱਕ ਹੋਰ ਸਾਥੀ ਗੁਰਪਾਲ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਗੁਰੀ ਨੂੰ ਗੋਲੀ ਲੱਗੀ ਸੀ ਅਤੇ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਸਨ।
ਇਸ ਸਬੰਧ ਵਿੱਚ ਇੱਕ ਐਫ ਆਈ ਆਰ ਨੰ.  331 ਅਧੀਨ ਮੁਕੱਦਮਾ ਧਾਰਾਵਾਂ 307, 353, 186 ਆਈ ਪੀ ਸੀ ਅਤੇ 25 ਅਸਲਾ ਐਕਟ ਥਾਣਾ ਜ਼ੀਰਕਪੁਰ ਵਿਖੇ ਦਰਜ ਕੀਤਾ ਗਿਆ ਸੀ ਅਤੇ ਗੁਰੀ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਮੂਲ ਦੇ ਲੋੜੀਂਦੇ ਅਪਰਾਧੀ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ ‘ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ ਪਿੰਡ ਦਦਰਾਣਾ, ਕਾਲਜ ਰੋਡ, ਡੇਰਾਬੱਸੀ ਤੋਂ 03 ਵਿਦੇਸ਼ੀ ਪਿਸਤੌਲਾਂ ਸਮੇਤ 30 ਜਿੰਦਾ ਕਾਰਤੂਸ ਹਾਸਲ ਕੀਤੇ ਸਨ।  ਉਨ੍ਹਾਂ ਨੂੰ ਵਿਦੇਸ਼ ਅਧਾਰਤ ਉਕਤ ਮੁਲਜ਼ਮਾਂ ਦੁਆਰਾ ਜ਼ੀਰਕਪੁਰ ਵਿੱਚ ਕੋਈ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦਾ ਜਿੰਮਾ ਸੌਂਪਿਆ ਗਿਆ ਸੀ।
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ, ਐਸ ਐਸ ਪੀ ਨੇ ਦੱਸਿਆ ਕਿ ਗੁਰਪਾਲ ਨੂੰ ਫੜਨ ਲਈ ਐਸ.ਏ.ਐਸ.ਨਗਰ ਪੁਲਿਸ ਵੱਲੋਂ ਇੱਕ ਵਿਸ਼ੇਸ਼ ਅਪਰੇਸ਼ਨ ਹੰਟ ਸ਼ੁਰੂ ਕੀਤਾ ਗਿਆ ਸੀ।ਪੁਲਿਸ ਵੱਲੋਂ ਇਸ ਦੌਰਾਨ ਮਨੁੱਖੀ/ਤਕਨੀਕੀ ਇਨਪੁਟਸ ‘ਤੇ ਕੰਮ ਕਰਦੇ ਹੋਏ, ਲੋੜੀਂਦੇ ਸ਼ੂਟਰ ਗੁਰਪਾਲ ਸਿੰਘ ਨੂੰ ਅੱਜ ਤੜਕੇ ਪਿੰਡ ਰਣਖੰਡੀ, ਜ਼ਿਲ੍ਹਾ ਸਹਾਰਨਪੁਰ (ਯੂ.ਪੀ.) ਤੋਂ ਗ੍ਰਿਫਤਾਰ ਕੀਤਾ ਗਿਆ, ਜਿੱਥੇ ਉਸਨੂੰ ਉਸਦੇ ਹੈਂਡਲਰਾਂ ਦੁਆਰਾ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ। ਐਸ ਐਸ ਪੀ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ .30 ਕੈਲੀਬਰ, ਚੀਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...