October 12, 2026, 10:27 am
----------- Advertisement -----------
HomeNewsLatest Newsਐਸ.ਏ.ਐਸ ਨਗਰ: 18 ਅਪ੍ਰੈਲ ਨੂੰ ਕਰਵਾਇਆ ਜਾਵੇਗਾ ਸੂਬਾ ਪੱਧਰੀ ਸਿਹਤ ਮੇਲਾ

ਐਸ.ਏ.ਐਸ ਨਗਰ: 18 ਅਪ੍ਰੈਲ ਨੂੰ ਕਰਵਾਇਆ ਜਾਵੇਗਾ ਸੂਬਾ ਪੱਧਰੀ ਸਿਹਤ ਮੇਲਾ

Published on

----------- Advertisement -----------

“ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਐਸ.ਏ.ਐਸ ਨਗਰ, 15 ਅਪ੍ਰੈਲ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ ਨਗਰ ‘ਚ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਆਯੋਜਿਤ ਕੀਤਾ ਜਾ ਰਿਹਾ ਹੈ। ਸਿਹਤ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ 18 ਅਪ੍ਰੈਲ ਨੂੰ ਸੂਬਾ ਪੱਧਰੀ ਪ੍ਰੋਗਰਾਮ ‘ਚ ਸਿਹਤ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ।

ਜਾਣਕਾਰੀ ਦਿੰਦੇ ਹੋਏ ਤਲਵਾੜ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸੂਬਾ ਪੱਧਰੀ ਸਿਹਤ ਮੇਲਾ ਸਿਵਲ ਹਸਪਤਾਲ ਫੇਜ਼ 6 ਮੁਹਾਲੀ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ‘ਚ ਲੋਕਾਂ ਨਾਲ ਸਬੰਧਿਤ ਵੱਖ ਵੱਖ ਬਿਮਾਰੀਆਂ ਦੇ ਟੈਸਟ ਕੀਤੇ ਜਾਣਗੇ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ 20 ਅਪ੍ਰੈਲ ਨੂੰ ਸਿਹਤ ਮੇਲਾ ਸਰਕਾਰੀ ਹਸਪਤਾਲ ਬਲਾਕ ਘੜੂੰਆਂ, 21 ਅਪ੍ਰੈਲ ਨੂੰ ਕਮਿਊਨਿਟੀ ਹੈਲਥ ਸੈਂਟਰ ਬਲਾਕ ਬੂਥਗਡ਼੍ਹ ਅਤੇ 22 ਅਪ੍ਰੈਲ ਨੂੰ ਬਲਾਕ ਡੇਰਾਬਸੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਗਾਇਆ ਜਾਵੇਗਾ ।

ਉਨ੍ਹਾਂ ਵੱਖ ਵੱਖ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਿਹਤ ਮੇਲਿਆਂ ‘ਚ ਆਪਣੇ ਆਪਣੇ ਵਿਭਾਗ ਦੇ ਕਾਊਂਟਰ ਲਗਾਏ ਜਾਣ ਅਤੇ ਹਰ ਕਾਊਂਟਰ ਤੇ ਇੱਕ ਜ਼ਿੰਮੇਵਾਰ ਕਰਮਚਾਰੀ ਲਾਇਆ ਜਾਵੇ ਜੋ ਕਿ ਸਿਹਤ ਮੇਲੇ ‘ਚ ਆਉਣ ਵਾਲੇ ਲੋਕਾਂ ਨੂੰ ਪੂਰਨ ਜਾਣਕਾਰੀ ਮੁਹੱਈਆ ਕਰਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਿਹਤ ਮੇਲਿਆਂ ਦੌਰਾਨ ਫੂਡ ਸੇਫਟੀ ਵਿਭਾਗ ਵੱਲੋਂ ਫੂਡ ਸੇਫਟੀ ਟੈਸਟਿੰਗ ਵੈਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਇਸ ਵੈਨ ਵਿੱਚ ਫੂਡ ਨਾਲ ਸੰਬੰਧਿਤ ਟੈਸਟ ਕਰਵਾਏ ਜਾ ਸਕਦੇ ਹਨ । ਇਨ੍ਹਾਂ ਟੈਸਟਾਂ ਦੀ ਰਿਪੋਰਟ 15-20 ਮਿੰਟ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ ।

ਅਮਿਤ ਤਲਵਾੜ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਸਿਹਤ ਮੇਲੇ ਤੇ ਆਉਣ ਵਾਲੇ ਲੋਕਾਂ ਲਈ ਠੰਢੇ ਪਾਣੀ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੀਲ ਚੇਅਰਾਂ ਦਾ ਵੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਲਿਆਉਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ ।

ਇਸ ਮੌਕੇ ਅਮਿਤ ਤਲਵਾੜ ਨੇ ਸਥਾਨਕ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਿਹਤ ਮੇਲਿਆ ਦਾ ਵੱਧ ਤੋਂ ਵੱਧ ਲਾਹਾਂ ਲੈਣ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...