November 14, 2026, 10:42 pm
----------- Advertisement -----------
HomeNewsLatest Newsਸਿਪਾਹੀ ਕਰਦਾ ਸੀ ਨਸ਼ਾ, ਕੁੜੀ ਸੀ ਵੇਚਦੀ; ਤਾਰ ਜੁੜੇ ਤਾਂ ਮਿਲੀ 2...

ਸਿਪਾਹੀ ਕਰਦਾ ਸੀ ਨਸ਼ਾ, ਕੁੜੀ ਸੀ ਵੇਚਦੀ; ਤਾਰ ਜੁੜੇ ਤਾਂ ਮਿਲੀ 2 ਕਿੱਲੋ ਤੋਂ ਵੱਧ ਹੈਰੋਇਨ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜੁਲਾਈ (ਬਲਜੀਤ ਮਰਵਾਹਾ): ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਦੀ ਨਿਗਰਾਨੀ ਅਤੇ ਹਰਵਿੰਦਰਪਾਲ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਐਸ.ਟੀ.ਐਫ, ਆਪਰੇਸ਼ਨ ਦੀ ਅਗਵਾਈ ਹੇਠ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ ਥਾਣਾ ਐਸ.ਟੀ.ਐਫ, ਮੋਹਾਲੀ ਦੀ ਟੀਮ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ।

ਐਸ.ਟੀ ਐਫ ਟੀਮ ਵੱਲੋਂ ਸਿਪਾਹੀ ਗੁਰਮੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬੀਹਲੇਵਾਲਾ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ (ਜੋ ਕਿ ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਹੈ) ਅਤੇ ਨਵਦੀਪ ਕੌਰ ਉਰਫ ਨਵ ਪਤਨੀ ਗੁਰਿੰਦਰ ਸਿੰਘ ਉਰਫ ਸੈਲੀ ਵਾਸੀ ਵਾਰਡ ਨੰ: 05 ਤਲਵੰਡੀ ਭਾਈ ਕੇ, ਥਾਣਾ ਤਲਵੰਡੀ ਭਾਈ, ਜਿਲ੍ਹਾ ਫਿਰੋਜਪੁਰ ਨੂੰ 440 ਗ੍ਰਾਮ ਹੈਰੋਇਨ ਅਤੇ ਕਾਰ ਨੰ: ਸੀ.ਐਚ-01-ਸੀ.ਬੀ.-6900 ਮਾਰਕਾ ਪੋਲੇ ਵੈਲਸਵੈਗਨ ਰੰਗ ਚਿੱਟਾ ਸਮੇਤ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਦੇ ਖਿਲਾਫ ਮੁੱਕਦਮਾ ਨੰ. 105 ਮਿਤੀ 17.07.2024 ਅ/ਧ 21-ਸੀ, 27,29 ਐਨ.ਡੀ.ਪੀ.ਐਸ. ਐਕਟ ਥਾਣਾ ਐਸ.ਟੀ.ਐਫ, ਸੈਕਟਰ-79, ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਹੈ।
ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਵੱਲੋਂ ਇਸ ਮੁਕੱਦਮੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ਣ ਨਵਦੀਪ ਕੌਰ ਉਰਫ ਨਵ ਦੀ ਮੁੱਢਲੀ ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਉਕਤ ਹੈਰੋਇਨ ਗਗਨਦੀਪ ਉਰਫ ਗਗਨ ਅਤੇ ਸੰਦੀਪ ਉਰਫ ਟੀਟਾ ਵਾਸੀ ਫਗਵਾੜਾ ਪਾਸੋਂ ਲੈ ਕੇ ਆਏ ਸਨ। ਜਿਹਨਾ ਨੂੰ ਮਿਤੀ 20.07.2024 ਨੂੰ ਮੁਕੱਦਮੇ ਵਿੱਚ ਨਾਮਜਦ ਕੀਤਾ ਗਿਆ ਅਤੇ ਗਗਨਦੀਪ ਉਰਫ ਗਗਨ ਪਾਸੋਂ ਮਿਤੀ 20.07.24 ਨੂੰ 01 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਕੱਦਮੇ ਵਿੱਚ ਉਕਤਾਨ ਦੀ ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਹੈਰੋਇਨ ਦੀ ਇਸ ਤਸਕਰੀ ਵਿੱਚ ਇਹਨਾ ਨਾਲ ਗੁਰਵਿੰਦਰ ਸਿੰਘ ਉਰਫ ਸ਼ੈਲੀ ਪੁੱਤਰ ਗੁਰਦੇਵ ਸਿੰਘ, ਰਣਦੀਪ ਕੌਰ ਪਤਨੀ ਸੋਹਨ ਲਾਲ ਉਰਫ ਕਾਲਾ, ਸੋਹਨ ਲਾਲ ਉਰਫ ਕਾਲਾ ਪੁੱਤਰ ਮਲਕੀਤ ਸਿੰਘ, ਰਜਨੀਸ ਉਰਫ ਪ੍ਰੀਤ ਪੁੱਤਰ ਨਰਿੰਦਰ ਕੁਮਾਰ ਵੀ ਸ਼ਾਮਿਲ ਹਨ ਜੋ ਜੇਲ ਵਿੱਚ ਬੰਦ ਹਨ। ਜਿਹਨਾ ਨੂੰ ਮੁਕੱਦਮੇ ਵਿੱਚ ਪ੍ਰਡੰਕਸ਼ਨ ਵਾਰੰਟ ਪਰ ਲਿਆ ਕੇ ਪੁੱਛ ਗਿੱਛ ਕੀਤੀ ਗਈ ਹੈ ਅਤੇ ਇਹਨਾ ਸਬੰਧੀ ਹੋਰ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ਣ ਨਵਦੀਪ ਕੌਰ ਅਤੇ ਸਿਪਾਹੀ ਗੁਰਮੀਤ ਸਿੰਘ ਉਕਤਾਨ ਵੱਲੋਂ ਪੁੱਛ ਗਿੱਛ ਦੌਰਾਨ ਇਹ ਵੀ ਦੱਸਿਆ ਕਿ ਗਗਨਦੀਪ ਉਰਫ ਗਗਨ ਪਾਸੋਂ ਉਹ 500 ਗ੍ਰਾਮ ਹੈਰੋਇਨ ਲੈ ਕੇ ਆਏ ਸਨ। ਜਿਸ ਵਿੱਚੋਂ 30 ਗ੍ਰਾਮ ਹੈਰੋਇਨ ਉਹਨਾ ਨੇ ਅੱਗੇ ਗੁਲਸ਼ਨ ਕੋਰ ਅਤੇ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀਆਨ ਜਲੰਧਰ ਨੂੰ ਵੇਚ ਦਿੱਤੀ ਸੀ ਜੋ ਇਹਨਾ ਦੋਵਾਂ ਨੂੰ ਮੁਕੱਦਮੇ ਵਿੱਚ ਨਾਮਜਦ ਕਰਕੇ ਮਿਤੀ 24.07.2024 ਨੂੰ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਤੱਕ ਉਕਤ ਮੁਕੱਦਮੇ ਵਿੱਚ 11 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਮਿਤੀ 27-07-2024 ਨੂੰ ਮੁੱਖ ਅਫਸਰ, ਥਾਣਾ ਐਸ ਟੀ.ਐਫ, ਸੈਕਟਰ-79, ਮੋਹਾਲੀ ਨੂੰ ਮੁੱਖਬਰ ਵੱਲੋ ਇਤਲਾਹ ਮਿਲੀ ਸੀ ਕਿ ਮੋਹਿਤ ਕੁਮਾਰ ਪੁੱਤਰ ਮੁਨੂ ਲਾਲ ਅਤੇ ਬੱਬਲੂ ਪੁੱਤਰ ਰਾਮ ਦੇਵ ਵਾਸੀ ਬਸੀਰਪੁਰਾ ਜਲੰਧਰ ਜੋ ਕਿ ਦਿੱਲੀ ਤੋ ਸਸਤੇ ਭਾਅ ਤੇ ਹੈਰੋਇਨ ਲਿਆ ਕਰ ਮੋਹਾਲੀ,ਚੰਡੀਗੜ ਦੇ ਏਰੀਆ ਵਿੱਚ ਆਪਣੇ ਗਾਹਕਾ ਨੂੰ ਸਪਲਾਈ ਕਰਦੇ ਹਨ। ਜੋ ਇਸ ਮਿਲੀ ਗੁਪਤ ਸੂਚਨਾ ਤੇ ਕੰਮ ਕਰਦੇ ਹੋਏ ਮਿਤੀ 27-07-2024 ਨੂੰ ਉਕਤਾਨ ਦੋਨੋ ਵਿਅਕਤੀਆ ਨੂੰ ਸੈਕਟਰ-105 ਐਮਾਰ ਸਿਟੀ ਦੇ ਨੇੜੇ ਤੋ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾ ਪਾਸੋ 01 ਕਿਲੋਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਜਿਹਨਾ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇੰਨ ਸੋਨੀਪਤ ਕਿਸੇ ਵਿਅਕਤੀ ਜਿਹਨਾ ਦਾ ਇਹਨਾ ਨੂੰ ਕੋਈ ਨਾਮ ਪਤਾ ਨਹੀ ਪਤਾ ਹੈ। ਮੋਹਿਤ ਅਤੇ ਬੱਬਲੂ ਨੂੰ ਇਹ ਹੈਰੋਇੰਨ ਦੀ ਸਪਲਾਈ ਲੈਣ ਲਈ ਮੋਹਿਤ ਕੁਮਾਰ ਦੇ ਭਰਾ ਦੀਪਕ ਵਾਸੀ ਜਲੰਧਰ ਨੇ ਭੇਜਿਆ ਸੀ। ਜਿਸ ਤੇ ਵੀ ਪਹਿਲਾ ਮੁੱਕਦਮਾ ਦਰਜ ਹੈ ਜੋ ਹੁਣ ਘਰੋ ਭੱਜਿਆ ਹੋਇਆ ਹੈ।ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਜਿਨ੍ਹਾਂ ਦੇ ਖਿਲਾਫ ਮੁੱਕਦਮਾ ਨੰ. 112 ਮਿਤੀ 27.07.2024 ਅ/ਧ 21-ਸੀ , 29 ਐਨ.ਡੀ.ਪੀ.ਐਸ. ਐਕਟ ਥਾਣਾ ਐਸ.ਟੀ.ਐਫ, ਸੈਕਟਰ-79, ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...