September 12, 2026, 6:00 pm
----------- Advertisement -----------
HomeNewsPunjabਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੇ ਵਫਦ ਵੱਲੋਂ ਪਿੰਡ ਝਿਊਰਹੇੜੀ ਛੱਪੜ ਦੀ ਦੀਵਾਰ...

ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੇ ਵਫਦ ਵੱਲੋਂ ਪਿੰਡ ਝਿਊਰਹੇੜੀ ਛੱਪੜ ਦੀ ਦੀਵਾਰ ਮਾਮਲੇ ਦੇ ਨਿਪਟਾਰੇ ਸਬੰਧੀ ਪਿੰਡ ਦਾ ਦੌਰਾ

Published on

----------- Advertisement -----------

ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਕੀਤੀ ਗਠਿਤ

ਕਮੇਟੀ ਨੂੰ 12 ਅਪ੍ਰੈਲ ਤੱਕ ਰਿਪੋਰਟ ਐਸ.ਸੀ ਕਮਿਸ਼ਨ ਨੂੰ ਸੌਂਪਣ ਦੇ ਦਿੱਤੇ ਆਦੇਸ਼

ਐਸ.ਏ.ਐਸ. ਨਗਰ, 30 ਮਾਰਚ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਨੇ ਅੱਜ ਚੰਡੀਗੜ੍ਹ ਏਅਰਪੋਰਟ ਨੇੜਲੇ ਮੋਹਾਲੀ ਦੇ ਪਿੰਡ ਝਿਊਰਹੇੜੀ ਪੁੱਜਕੇ ਪਿੰਡ ਦੇ ਛੱਪੜ ਦੀ ਦੀਵਾਰ ਦੇ ਮਾਮਲੇ ਵਿੱਚ ਮਿਲੀ ਸ਼ਿਕਾਇਤ ਦੀ ਸੁਣਵਾਈ ਕੀਤੀ । ਉਨ੍ਹਾਂ ਵੱਲੋਂ ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ । ਉਨ੍ਹਾਂ ਕਮੇਟੀ ਨੂੰ ਮਾਮਲੇ ਦੀ ਪੂਰੀ ਛਾਣਬੀਣ ਕਰਨ ਉਪਰੰਤ ਵਿਸਥਾਰਤ ਰਿਪੋਰਟ ਕਮਿਸ਼ਨ ਨੂੰ 12 ਅਪ੍ਰੈਲ ਤੱਕ ਸੌਪਣ ਦੀ ਹਦਾਇਤ ਕੀਤੀ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇਆਂ ਪੰਜਾਬ ਰਾਜ ਤੇ ਐਸ.ਸੀ. ਕਮਿਸ਼ਨ ਦੇ ਮੈਂਬਰ ਹੰਸ ਨੇ ਦੱਸਿਆ ਕਿ ਪਿੰਡ ਦੀ ਐਸ.ਈ. ਭਾਈਚਾਰੇ ਨਾਲ ਸਬੰਧਤ ਸਰਪੰਚ ਵੱਲੋਂ ਪਿਛਲੇ ਦਿਨੀ ਕਮਿਸ਼ਨ ਨੂੰ ਇਹ ਦਰਖਾਸਤ ਮਿਲੀ ਸੀ ਕਿ ਪਿੰਡ ਦੇ ਛੱਪੜ ਦੀ ਦੀਵਾਰ ਦੇ ਕੰਮ ਨੂੰ ਜਨਰਲ ਜਾਤੀ ਨਾਲ ਸਬੰਧਿਤ ਵਿਅਕਤੀਆ ਵੱਲੋਂ ਜਾਣਬੁੱਝ ਕੇ ਰੁਕਵਾ ਦਿੱਤਾ ਗਿਆ ਹੈ ਅਤੇ ਵਿਕਾਸ ਕਾਰਜਾਂ ਦਾ ਕੰਮ ਕਰ ਰਹੀ ਲੇਬਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ।ਜਿਸ ਕਾਰਨ ਲੇਬਰ ਕੰਮ ਕਰਨ ਤੋਂ ਡਰਦੀ ਹੈ । ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਸ਼ਿਕਾਇਤ ਤੇ ਅਮਲ ਕਰਦਿਆ ਉਨ੍ਹਾਂ ਵੱਲੋ ਅੱਜ ਇਥੇ ਪਹੁੰਚ ਕਰਕੇ ਮਾਮਲੇ ਬਾਰੇ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ .ਸੀ ਕਮਿਸ਼ਨ ਵੱਚਨਬੱਧ ਹੈ ।
ਇਸ ਮੌਕੇ ਹੰਸ ਵੱਲੋਂ ਛੱਪੜ ਦੀ ਚਾਰਦੀਵਾਰੀ ਵਾਲੇ ਸਥਾਨ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ । ਇਸ ਦੇ ਮੱਦੇਨਜ਼ਰ ਮੈਂਬਰ ਐਸ.ਸੀ. ਕਮਿਸ਼ਨ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਨਾਲ ਸਬੰਧ ਜੋ ਵੀ ਕਾਰਵਾਈ ਕਰਨ ਯੋਗ ਹੈ ਉਸ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇ । ਇਸ ਦੇ ਨਾਲ ਹੀ ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੇ ਵਫਦ ਨੇ ਡੀ.ਡੀ.ਪੀ.ਓ. ਐਸ.ਏ.ਐਸ. ਨਗਰ ਨੂੰ ਕਾਰਵਾਈ ਰਿਪੋਰਟ 12 ਅਪ੍ਰੈਲ ਤਕ ਨਿੱਜੀ ਤੌਰ ਤੇ ਪੇਸ਼ ਹੋ ਕੇ ਕਮਿਸ਼ਨ ਅੱਗੇ ਸੌਪਣ ਦੇ ਆਦੇਸ਼ ਵੀ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...