September 12, 2026, 7:36 pm
----------- Advertisement -----------
HomeNewsLatest Newsਐਸ.ਸੀ.ਕਮਿਸ਼ਨ ਦੇ ਮੈਂਬਰਾਂ ਵੱਲੋਂ ਪਿੰਡ ਰੁੜਕਾ 'ਚ ਹੋਏ ਝਗੜੇ ਤੇ ਮਿਲੀ ਸ਼ਕਾਇਤ...

ਐਸ.ਸੀ.ਕਮਿਸ਼ਨ ਦੇ ਮੈਂਬਰਾਂ ਵੱਲੋਂ ਪਿੰਡ ਰੁੜਕਾ ‘ਚ ਹੋਏ ਝਗੜੇ ਤੇ ਮਿਲੀ ਸ਼ਕਾਇਤ ਸਬੰਧੀ ਦੌਰਾ

Published on

----------- Advertisement -----------

ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਨਾਲ ਕੀਤੀ ਗੱਲਬਾਤ

ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਕੀਤੀ ਗਠਿਤ

ਗਠਿਤ ਕਮੇਟੀ ਨੂੰ ਸ਼ੁੱਕਰਵਾਰ ਤੱਕ ਰਿਪੋਰਟ ਐਸ.ਸੀ ਕਮਿਸ਼ਨ ਨੂੰ ਸੌਂਪਣ ਦੇ ਦਿੱਤੇ ਆਦੇਸ਼

ਐਸ.ਏ.ਐਸ. ਨਗਰ, 19 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਵੱਲੋਂ ਅੱਜ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਦੌਰਾ ਕੀਤਾ ਗਿਆ । ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਦੀ ਸਾਰ ਲਈ ਗਈ ਅਤੇ ਮਾਮਲੇ ਬਾਰੇ ਪੁੱਛਗਿਛ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਪਿਛਲੇ ਦਿਨੀ ਕਮਿਸ਼ਨ ਨੂੰ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਸ਼ਕਾਇਤ ਪ੍ਰਾਪਤ ਹੋਈ ਸੀ । ਉਨ੍ਹਾਂ ਦੱਸਿਆ ਕਿ ਮਿਲੀ ਸ਼ਿਕਾਇਤ ਤੇ ਤਰੁੰਤ ਕਾਰਵਾਈ ਕਰਦਿਆ ਉਨ੍ਹਾਂ ਵੱਲੋਂ ਅੱਜ ਝਗੜੇ ਸਬੰਧੀ ਪੁੱਛ ਗਿੱਛ ਲਈ ਇਥੇ ਪਹੁੰਚ ਕੀਤੀ ਗਈ ਹੈ।


ਵਧੇਰੇ ਜਾਣਕਾਰੀ ਦਿੰਦਿਆਂ ਹੰਸ ਨੇ ਦੱਸਿਆ ਕਿ ਕਮਿਸ਼ਨ ਨੂੰ ਐਸ.ਸੀ ਭਾਈਚਾਰੇ ਨਾਲ ਸਬੰਧਿਤ ਪਰਿਵਾਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਜਰਨਲ ਭਾਈਚਾਰੇ ਨਾਲ ਸਬੰਧਿਤ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਉੱਤੇ ਹਮਲਾ ਕੀਤਾ ਗਿਆ , ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਜਾਨੋ ਮਾਰਨ ਕੋਸ਼ਿਸ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਇਸ ਸ਼ਿਕਾਇਤ ਤੇ ਅਮਲ ਕਰਦਿਆ ਕਮਿਸ਼ਨ ਵੱਲੋ ਅੱਜ ਇਥੇ ਪਹੁੰਚ ਕਰਕੇ ਮਾਮਲੇ ਬਾਰੇ ਵਿਸਥਾਰ ਪੂਰਵਿਕ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ .ਸੀ ਕਮਿਸ਼ਨ ਵੱਚਨਬੱਧ ਹੈ ।

ਉਨ੍ਹਾਂ ਪੁਲਿਸ ਅਧੀਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਕਤ ਮਾਮਲੇ ਦੀ ਡੂਘਾਈ ਵਿੱਚ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਐਸ.ਸੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਜਾਣ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਰਿਪੋਰਟ ਸ਼ੁੱਕਰਵਾਰ ਨੂੰ ਨਿੱਜੀ ਤੌਰ ਤੇ ਕਮਿਸ਼ਨ ‘ਚ ਹਾਜ਼ਰ ਹੋ ਭੇਜੀ ਜਾਵੇ।
ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਪੇਸ਼ ਕੀਤੀ ਗਈ ਐਮ.ਐਲ.ਆਰ ਰਿਪੋਰਟ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਦੇ ਮੈਂਬਰ ਇਸ ਰਿਪੋਰਟ ਦੀ ਜਾਂਚ ਕਰਨਗੇ ਅਤੇ ਜੇਕਰ ਰਿਪੋਰਟ ਗਲਤ ਪਾਈ ਜਾਂਦੀ ਹੈ ਤਾਂ ਸਬੰਧਿਤ ਡਾਕਟਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਇਸ ਮੌਕੇ ਐਸ.ਡੀ.ਐਮ ਐਸ.ਏ.ਐਸ ਨਗਰ ਹਰਬੰਸ ਸਿੰਘ,ਡੀ.ਐਸ.ਪੀ ਮਨਜੀਤ ਸਿੰਘ ਬਾਜਵਾ, ਸੀਨੀਅਰ ਮੈਡੀਕਲ ਅਫ਼ਸਰ ਡਾ ਵਿਜੈ ਭਗਤ,ਜਿਲ੍ਹਾ ਭਲਾਈ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...