ਚੰਡੀਗੜ੍ਹ, 27 ਜਨਵਰੀ 2022 – ਸੁਪਰੀਮ ਕੋਰਟ ਵੱਲੋਂ ਡਰੱਗਜ਼ ਕੇਸ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸੋਮਵਾਰ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਹੁਣ 31 ਜਨਵਰੀ ਦਿਨ ਸੋਮਵਾਰ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਡਰੱਗਜ਼ ਮਾਮਲੇ ‘ਚ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਜ਼ਮਾਨਤ ਦੀ ਪਟੀਸ਼ਨ ਦਾਖਲ ਕਰਨ ਤੱਕ ਗ੍ਰਿਫਤਾਰੀ ‘ਤੇ 3 ਦਿਨਾਂ ਲਈ ਰੋਕ ਲਾਈ ਸੀ। ਜਿਸ ਤੋਂ ਬਾਅਦ ਮਜੀਠੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਜਿਸ ‘ਤੇ ਹੁਣ ਸੁਪਰੀਮ ਕੋਰਟ ਨੇ ਵੀ ਮਜੀਠੀਆ ਦੀ ਅਰਜ਼ੀ ਮਨਜ਼ੂਰ ਕਰਦਿਆਂ ਸੁਣਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਹੁਣ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ਬਾਰੇ ਸੋਮਵਾਰ ਨੂੰ ਅਦਾਲਤ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੋਮਵਾਰ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਵੀ ਰੋਕ ਲਾ ਦਿੱਤੀ ਹੈ।












