October 7, 2026, 10:16 pm
----------- Advertisement -----------
HomeNewsLatest Newsਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ...

ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਕੁਲਦੀਪ ਧਾਲੀਵਾਲ

Published on

----------- Advertisement -----------

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡ ਭਗਤੂਪੁਰਾ ਜ਼ਿਲਾ ਅਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਸਲ ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।
ਧਾਲੀਵਾਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਲਫਾ ਵਨ ਸਿਟੀ ਜੋ ਕਿ ਮਾਨਾਂਵਾਲਾ ਵਿਖੇ ਬਣਾਈ ਗਈ ਹੈ, ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਸਬੰਧੀ 2015 ਵਿੱਚ ਅਕਾਲੀ ਦਲ ਦੇ ਸਰਪੰਚ ਵਲੋਂ ਮਤਾ ਪਾਇਆ ਸੀ ਪਰ ਇਸ ਨੂੰ ਅਮਲੀ ਜਾਮਾ ਬਾਜਵਾ ਨੇ 2022 ਵਿੱਚ ਚੋਣ ਜਾਬਤੇ ਦੌਰਾਨ ਪਾਇਆ । ਉਨਾਂ ਦੱਸਿਆ ਕਿ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦਾ ਕੁੱਲ ਰਕਬਾ ਲਗਭਗ 150 ਏਕੜ ਹੈ ਅਤੇ ਇਸ ਜ਼ਮੀਨ ਵਿੱਚ ਪੰਚਾਇਤੀ ਰਸਤੇ ਅਤੇ ਖਾਲ ਪੈਂਦੇ ਸਨ, ਜੋ ਕਿ ਉਸ ਪ੍ਰੋਜੈਕਟ ਵਿੱਚ ਅੜਚਨ ਸਨ। ਉਨਾਂ ਦੱਸਿਆ ਕਿ ਉਸ ਸਮੇਂ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸ਼ਰੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਰੀ ਕਰ ਦਿੱਤੇ, ਜਦਕਿ ਇਸਦੀ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ। ਉਨਾਂ ਦੱਸਿਆ ਕਿ ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।

ਧਾਲੀਵਾਲ ਨੇ ਦੱਸਿਆ ਕਿ ਜਿਸ ਸਮੇਂ ਇਹ ਫੈਸਲਾ ਲਿਆ ਗਿਆ, ਉਸ ਸਮੇਂ ਮਾਡਲ ਕੋਡ ਆਫ ਕੰਡਕਟ ਲਾਗੂ ਸੀ। ਉਨਾਂ ਦੱਸਿਆ ਕਿ 10 ਮਾਰਚ 2022 ਨੂੰ ਵਿਧਾਨ ਸਭਾ ਦੇ ਨਤੀਜੇ ਆ ਚੁੱਕੇ ਸਨ ਅਤੇ ਪੁਰਾਣੀ ਸਰਕਾਰ ਵਲੋਂ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਗਿਆ ਸੀ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਰੇ ਸਕੈਂਡਲ ਦੀ ਘੋਖ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜੋ ਇਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਉਸ ਰਿਪੋਰਟ ਦੇ ਆਧਾਰ ਤੇ ਜੋ ਵੀ ਦੋਸ਼ੀ ਹੋਇਆ ਚਾਹੇ ਉਹ ਅਧਿਕਾਰੀ ਹੋਵੇ ਜਾਂ ਨੇਤਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਤਿੰਨ ਮੈਂਬਰੀ ਕਮੇਟੀ ਵਿੱਚ ਅਮਿਤ ਕੁਮਾਰ ਆਈ ਏ ਐਸ. ਸੰਯੁਕਤ ਵਿਕਾਸ ਕਮਿਸ਼ਨਰ, ਸਰਬਜੀਤ ਸਿੰਘ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਜੋਹਰਇੰਦਰ ਸਿੰਘ ਆਹਲੂਵਾਲੀਆ ਸੀਨੀਅਰ ਕਾਨੂੰਨ ਅਫ਼ਸਰ ਸ਼ਾਮਲ ਕੀਤੇ ਗਏ ਹਨ, ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ।
ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਉਨਾਂ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਰਸਤਿਆਂ ਤੋਂ ਕਬਜ਼ਾ ਛੁਡਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...