July 29, 2026, 10:36 am
----------- Advertisement -----------
HomeNewsBreaking Newsਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦਾ ਸ਼ਡਿਊਲ ਜਾਰੀ, ਪੜੋ ਵੇਰਵਾ

ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦਾ ਸ਼ਡਿਊਲ ਜਾਰੀ, ਪੜੋ ਵੇਰਵਾ

Published on

----------- Advertisement -----------

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ। ਇਸ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿੱਚ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋਡੀ ਗੁਰਦਾਸਪੁਰ ਵਿੱਚ ਕੌਮੀ ਝੰਡਾ ਲਹਿਰਾਉਣਗੇ। ਸਰਕਾਰ ਨੇ ਇਸ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲੰਧਰ, ਮੰਤਰੀ ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਤੇ ਬਾਲ ਭਲਾਈ ਮੰਤਰੀ ਬਲਜੀਤ ਕੌਰ ਫਾਜ਼ਿਲਕਾ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਫ਼ਿਰੋਜ਼ਪੁਰ, ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਾਲੇਰਕੋਟਲਾ, ਸਿਹਤ ਮੰਤਰੀ ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। 

ਇਸਤੋਂ ਇਲਾਵਾ ਪੇਂਡੂ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁਹਾਲੀ, ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਅਨਮੋਲ ਗਗਨ ਮਾਨ ਤਰਨਤਾਰਨ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿੱਚ ਤਿਰੰਗਾ ਲਹਿਰਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...