September 16, 2024, 4:39 am
----------- Advertisement -----------
HomeNewsਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ

Published on

----------- Advertisement -----------

ਚੰਡੀਗੜ੍ਹ, 12 ਸਤੰਬਰ ( ਬਲਜੀਤ ਮਰਵਾਹਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਸਕੀਮ ਡਿਟੇਲ ਵਿੱਚ ਜੀ.ਓ.ਆਈ ਗਾਈਡਲਾਇਨ ਮਾਰਚ 2021 ਵਿੱਚ ਦਰਜ ਹਨ। ਸਕਾਲਰਸ਼ਿਪ ਸਬੰਧੀ ਤਕਨੀਕੀ ਸਮੱਸਿਆ ਲਈ ਈ-ਮੇਲ ਆਈ.ਡੀ: pms.dsjem.punjab@gmail.com ਤੇ ਈ.ਮੇਲ ਕੀਤੀ ਜਾ ਸਕਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ। ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਅਤੇ ਉਹ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਪੜ੍ਹਾਈ ਕਰਦਾ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦਾ ਹੈ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਫ੍ਰੀ-ਸ਼ਿਪ ਕਾਰਡ ਕੇਵਲ ਫ੍ਰੈਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜ਼ਾਰੀ ਕੀਤਾ ਜਾਣਾ ਹੈ, ਫ੍ਰੀ-ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ ਹੈਲਪ ਮੀਨੂੰ ਵਿੱਚ ਵਿਦਿਆਰਥੀ ਰਜਿਸਟਰੇਸ਼ਨ ਅਤੇ ਫ੍ਰੀ-ਸ਼ਿਪ ਕਾਰਡ ਮੈਨੂਅਲ ਵਿੱਚ ਦਰਜ਼ ਹੈ, ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜਰੂਰਤ ਨਹੀ ਹੁੰਦੀ, ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ.ਡੀ. ਵਿੱਚ ਆਪਣੇ ਆਪ ਜਰਨੇਟ ਹੁੰਦੀਆਂ ਹਨ। ਇਸ ਤੋਂ ਇਲਾਵਾ ਸਕਾਲਰਸ਼ਿਪ ਦੀ ਅਦਾਇਗੀ ਲਈ ਬਿਨੈਕਾਰ ਦਾ ਬੈਂਕ ਖਾਤਾ ਅਧਾਰ ਸੀਡਡ ਅਤੇ ਐਕਟਿਵ ਮੋੜ ਵਿੱਚ ਹੋਣਾ ਚਾਹੀਦਾ ਹੈ ਅਤੇ ਨਵੇ ਵਿਦਿਆਰਥੀਆਂ ਲਈ ਆਮਦਨ ਸਰਟੀਫਿਕੇਟ ਜਿਹੜਾ ਤਹਿਸੀਲਦਾਰ/ਨੈਬ ਤਹਿਸੀਲਦਾਰ ਵੱਲੋਂ ਜਾਰੀ ਹੋਇਆ ਹੋਵੇ, ਮੰਨਿਆ ਜਾਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਤੋਂ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ ਅਤੇ ਇਹ ਯਕੀਨੀ ਬਣਾਉਗੀਆਂ ਕਿ ਵਿਦਿਆਰਥੀ ਦੇ ਸੰਸਥਾ ਵਿੱਚ ਦਾਖਲਾ ਲੈਣ ਤੇ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਜਰੂਰੀ ਹੈ। ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਵਾਉਣ ਲਈ ਸੁਵਿਧਾ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਹਾਡੀ ਰਸੋਈ ‘ਚ ਛੁਪਿਆ ਹੈ ਭਾਰ ਘਟਾਉਣ ਦਾ ਰਾਜ਼, 6 ਮਸਾਲੇ ਬਣਾ ਦੇਣਗੇ ਭਾਰ ਘਟਾਉਣ ਦਾ ਸਫਰ ਆਸਾਨ

ਕੀ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਜੇਕਰ ਹਾਂ, ਤਾਂ ਅੱਜ ਅਸੀਂ...

ਖੇਡਾਂ ਵਤਨ ਪੰਜਾਬ ਦੀਆਂ-2024: ਡਿਪਟੀ ਸਪੀਕਰ ਰੌੜੀ ਨੇ ਕਰਵਾਈ ਅੰਡਰ-14 ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ

ਮਾਹਿਲਪੁਰ/ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣ...

ਵਿਧਾਇਕਾ ਮਾਣੂੰਕੇ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦੇ ਨੂੰ ਪਿਆ ਬੂਰ

ਲੁਧਿਆਣਾ: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਤੋਂ ਹਠੂਰ ਵਾਇਆ...

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ: ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ, 15 ਸਤੰਬਰ - 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ...

ਮੋਟਾਪਾ ਘਟਾਉਣ ਲਈ ਮੇਥੀ ਦੀ ਚਾਹ ਸਰੀਰ ਲਈ ਹੈ ਫਾਇਦੇਮੰਦ

ਸਿਹਤਮੰਦ ਅਤੇ ਫਿੱਟ ਰਹਿਣ ਲਈ ਅਸੀਂ ਕਈ ਤਰੀਕੇ ਅਪਣਾਉਂਦੇ ਹਾਂ। ਪਰ ਕੀ ਤੁਸੀਂ ਜਾਣਦੇ...

ਕੇਰਲ ਵਿੱਚ ਨਿਪਾਹ ਵਾਇਰਸ ਨਾਲ ਵਿਅਕਤੀ ਦੀ ਮੌਤ

ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ 24 ਸਾਲਾ ਵਿਅਕਤੀ ਦੀ...

ਹੁਣ ਹਿੰਦੀ ‘ਚ ਹੋਵੇਗੀ MBBS ਦੀ ਪੜ੍ਹਾਈ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਹਿੰਦੀ ਦਿਵਸ 'ਤੇ ਵੱਡਾ ਐਲਾਨ ਕੀਤਾ...

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਹੋਏ ਸਿੱਧ

ਚੰਡੀਗੜ੍ਹ, 15 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ...