September 14, 2026, 11:44 pm
----------- Advertisement -----------
HomeNewsEducationਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ...

ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ। ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।

ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ ,ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾ ਤੋਂ ਬੱਚਿਆ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ। ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...