October 8, 2026, 6:10 am
----------- Advertisement -----------
HomeNewsEducationਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ ਸਕੂਲ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ...

ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ ਸਕੂਲ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਿਹਾ ਸੀ ਇਸ ‘ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ। ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐਨ.ਓ,ਸੀ ਦੀ ਉਲੰਘਣਾ ਕਰਦਿਆਂ ਅਤੇ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿੱਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਜ਼ੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸੇਗੀ ਨਹੀਂ ਅਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ। ਉਹਨਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ‘ਤੇ ਪੜਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...