September 16, 2026, 8:03 am
----------- Advertisement -----------
HomeNewsLatest Newsਨਵਾਂਸ਼ਹਿਰ ਮੁੱਖ ਸੜਕ 'ਤੇ ਸਕੂਟਰ ਅਤੇ ਕਾਰ ਦੀ ਹੋਈ ਟੱਕਰ

ਨਵਾਂਸ਼ਹਿਰ ਮੁੱਖ ਸੜਕ ‘ਤੇ ਸਕੂਟਰ ਅਤੇ ਕਾਰ ਦੀ ਹੋਈ ਟੱਕਰ

Published on

----------- Advertisement -----------

ਨਵਾਂਸ਼ਹਿਰ ਦੇ ਪਿੰਡ ਜੈਨਪੁਰ ਦੀ ਮੁੱਖ ਸੜਕ ‘ਤੇ ਇੱਕ ਸਕੂਟਰ ਅਤੇ ਕਾਰ ਦੀ ਟੱਕਰ ਹੋ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਹੈ। ਇਸ ਦੌਰਾਨ ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਵਸਨੀਕ ਤ੍ਰਿਲੋਕ ਚੰਦ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਰਿਸ਼ਤੇਦਾਰ ਦੇਸ਼ਰਾਜ ਵਾਸੀ ਪਿੰਡ ਪੰਡੋਰੀ ਨੂੰ ਮਿਲਣ ਲਈ ਆਪਣੀ ਐਕਟਿਵਾ ’ਤੇ ਘਰ ਤੋਂ ਪਿੰਡ ਪੰਡੋਰੀ ਜਾ ਰਿਹਾ ਸੀ।  ਜਦੋਂ ਅਸੀਂ ਮੁੱਖ ਮਾਰਗ ਬਲਾਚੌਰ-ਗੜ੍ਹਸ਼ੰਕਰ ਰੋਡ ‘ਤੇ ਸਥਿਤ ਪਿੰਡ ਜੈਨਪੁਰ ਨੇੜੇ ਪਹੁੰਚੇ ਤਾਂ ਗੜ੍ਹਸ਼ੰਕਰ ਵਾਲੇ ਪਾਸਿਓਂ ਇਕ ਕਾਲੇ ਰੰਗ ਦੀ ਕਾਰ ਬਹੁਤ ਤੇਜ਼ ਰਫਤਾਰ ਨਾਲ ਆਈ, ਜਿਸ ਨੇ ਗਲਤ ਦਿਸ਼ਾ ‘ਚ ਆ ਕੇ ਮੇਰੇ ਲੜਕੇ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ।

ਜਿਸ ਨਾਲ ਉਸਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ। ਮੇਰੇ ਬੇਟੇ ਦਾ ਸਕੂਟਰ ਵੀ ਚਕਨਾਚੂਰ ਹੋ ਗਿਆ। ਮੌਕੇ ‘ਤੇ ਮੇਰੇ ਲੜਕੇ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ। ਉਸ ਤੋਂ ਬਾਅਦ ਜਦੋਂ ਅਸੀਂ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਤਾਂ ਉਸ ਦਾ ਨਾਂ ਗੁਰਪ੍ਰੀਤ ਸਿੰਘ ਵਾਸੀ ਧਰਮਗੜ੍ਹ ਥਾਣਾ ਲਾਲੜੂ, ਡੇਰਾਬਸੀ ਜ਼ਿਲ੍ਹਾ ਮੁਹਾਲੀ ਦੱਸਿਆ ਗਿਆ। 

ਥਾਣਾ ਸਦਰ ਬਲਾਚੌਰ ਦੇ ਐਸ.ਐਚ.ਓ ਜਰਨੈਲ ਸਿੰਘ ਨੇ ਉਕਤ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...