September 12, 2026, 12:25 am
----------- Advertisement -----------
HomeNewsBreaking Newsਟਰਾਲੀ ਦੇ ਟਾਇਰਾਂ ਹੇਠ ਆਇਆ ਸਕੂਟਰੀ ਸਵਾਰ, ਸਕਿੰਟਾਂ 'ਚ ਹੀ ਗਈ ਜਾ+ਨ

ਟਰਾਲੀ ਦੇ ਟਾਇਰਾਂ ਹੇਠ ਆਇਆ ਸਕੂਟਰੀ ਸਵਾਰ, ਸਕਿੰਟਾਂ ‘ਚ ਹੀ ਗਈ ਜਾ+ਨ

Published on

----------- Advertisement -----------
  • ਹਾਦਸੇ ਦੀ CCTV VIDEO ਆਈ ਸਾਹਮਣੇ
  • ਸਕੂਟਰੀ ਸਵਾਰ ਦੀ ਮੌਕੇ ‘ਤੇ ਹੀ ਹੋਈ ਮੌਤ
  • ਕਾਰ ਗਲੀ ਤੋਂ ਬਾਹਰ ਨਿਕਲਦਿਆਂ ਹੀ ਸਕੂਟੀ ਦੀ ਬ੍ਰੇਕ ਲਗਾਈ
  • ਸੰਤੁਲਨ ਗੁਆਉਣ ਕਾਰਨ ਡਿੱਗ ਕੇ ਟਰਾਲੀ ਦੇ ਪਿਛਲੇ ਟਾਇਰਾਂ ਹੇਠ ਆਇਆ

ਲੁਧਿਆਣਾ, 23 ਜੂਨ 2023 – ਲੁਧਿਆਣਾ ਦੇ ਰਿਸ਼ੀ ਨਗਰ ਇਲਾਕੇ ਵਿੱਚ ਐਕਟਿਵਾ ਸਵਾਰ ਵਿਅਕਤੀ ਟਰਾਲੀ ਹੇਠਾਂ ਆ ਗਿਆ। ਟਰਾਲੀ ਦਾ ਪਿਛਲਾ ਟਾਇਰ ਸਿਰ ਤੋਂ ਲੰਘਣ ਕਾਰਨ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਸ਼ਨ ਲਾਲ (40) ਵਜੋਂ ਹੋਈ ਹੈ। ਉਹ ਸਕਿਉਰਿਟੀ ਗਾਰਡ ਸੀ।

ਕੱਲ੍ਹ ਉਹ ਸਕੂਟੀ ’ਤੇ ਡਿਊਟੀ ’ਤੇ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਕਾਰ ਸੜਕ ‘ਤੇ ਇੱਕ ਲੇਨ ਤੋਂ ਬਾਹਰ ਆ ਗਈ। ਰੋਸ਼ਨ ਲਾਲ ਨੇ ਕਾਰ ਤੋਂ ਬਚਣ ਲਈ ਐਕਟਿਵਾ ਦੀ ਬ੍ਰੇਕ ਲਗਾ ਦਿੱਤੀ। ਅਜਿਹੇ ‘ਚ ਸਕੂਟੀ ਉਸ ਨੂੰ ਸੰਭਾਲ ਨਾ ਸਕਿਆ ਅਤੇ ਨਾਲ ਤੋਂ ਲੰਘ ਰਹੀ ਟਰਾਲੀ ਦੀ ਲਪੇਟ ‘ਚ ਆ ਗਿਆ।

ਟਰਾਲੀ ਚਾਲਕ ਨੇ ਪਿੱਛੇ ਜਾ ਕੇ ਰੌਸ਼ਨ ਲਾਲ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ। ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਲੋਕਾਂ ਨੇ ਤੁਰੰਤ ਥਾਣਾ ਪੀਏਯੂ ਨੂੰ ਸੂਚਨਾ ਦਿੱਤੀ। ਜਾਂਚ ਅਧਿਕਾਰੀ ਮਹਿੰਦਰ ਪਾਲ ਮੌਕੇ ’ਤੇ ਪੁੱਜੇ।

ਮਹਿੰਦਰ ਪਾਲ ਰੋਸ਼ਨ ਲਾਲ ਦੀ ਲਾਸ਼ ਨੂੰ ਸਿਵਲ ਹਸਪਤਾਲ ਲੈ ਗਏ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...