September 6, 2026, 12:09 pm
----------- Advertisement -----------
HomeNewsBreaking Newsਕਪੂਰਥਲਾ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਸਕਾਰਪੀਓ ਦੀ ਟੱਕਰ, 2 ਦੀ...

ਕਪੂਰਥਲਾ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਸਕਾਰਪੀਓ ਦੀ ਟੱਕਰ, 2 ਦੀ ਮੌ.ਤ, 3 ਜ਼ਖ.ਮੀ

Published on

----------- Advertisement -----------

ਕਪੂਰਥਲਾ ‘ਚ ਜਲੰਧਰ ਰੋਡ ‘ਤੇ ਪੀ.ਟੀ.ਯੂ ਦੇ ਕੋਲ ਸਵੇਰੇ ਸਕਾਰਪੀਓ ਕਾਰ ਦੀ ਸੜਕ ‘ਤੇ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਇਕ ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 3 ਹੋਰ ਲੋਕ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਾਇੰਸ ਸਿਟੀ ਚੌਕੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਕਰਨਾਲ ‘ਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਆਰ.ਸੀ.ਐਫ ਦੇ ਪੰਜ ਜਵਾਨ ਐਤਵਾਰ ਸਵੇਰੇ ਜਲੰਧਰ ਰੋਡ ‘ਤੇ ਹਾਦਸਾਗ੍ਰਸਤ ਹੋ ਗਏ, ਜਿਸ ‘ਚ ਦੋਵਾਂ ਭਰਾਵਾਂ ‘ਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। 

ਜਾਣਕਾਰੀ ਅਨੁਸਾਰ ਆਰ.ਸੀ.ਐਫ ਦੇ 5 ਨੌਜਵਾਨ ਦਿਲਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਭਾਸ਼, ਤਰਨਪ੍ਰੀਤ ਸਿੰਘ ਅਤੇ ਬਰਜਿੰਦਰ ਸਿੰਘ ਰਾਤੋ ਰਾਤ ਕਰਨਾਲ ਵਿੱਚ ਇੱਕ ਵਿਆਹ ਸਮਾਗਮ ਤੋਂ ਕਪੂਰਥਲਾ ਪਰਤ ਰਹੇ ਸਨ। ਜਦੋਂ ਉਹ ਐਤਵਾਰ ਸਵੇਰੇ ਪੀ.ਟੀ.ਯੂ ਤੋਂ ਅੱਗੇ ਗਏ ਤਾਂ ਡਰਾਈਵਰ ਵੱਲੋਂ ਝਪਕੀ ਲੈਣ ਕਾਰਨ ਉਸਦੀ ਸਕਾਰਪੀਓ (ਪੀਬੀ-03-ਬੀਐਫ-2626) ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ (ਪੀਬੀ-11-ਬੀਯੂ-4985) ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਟਰੱਕ ਦਾ ਈਂਧਨ ਖਤਮ ਹੋਣ ਕਾਰਨ ਟਰੱਕ ਚਾਲਕ ਨੇ ਟਰੱਕ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ ਅਤੇ ਕਿਤੇ ਚਲਾ ਗਿਆ। ਜਿਸ ਕਾਰਨ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਨਜਿੰਦਰ ਸਿੰਘ ਪੁਲਿਸ ਮੁਲਾਜ਼ਮ ਦੱਸਿਆ ਜਾਂਦਾ ਹੈ। ਜੋ ਆਈਆਰਬੀ ਕੈਂਪ ਜੇਲ੍ਹ ਵਿੱਚ ਤਾਇਨਾਤ ਹੈ।

ਇਨ੍ਹਾਂ ਤੋਂ ਇਲਾਵਾ ਸੁਭਾਸ਼, ਤਰਨਪ੍ਰੀਤ ਸਿੰਘ ਅਤੇ ਬਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਹਨ। ਤਰਨਪ੍ਰੀਤ ਸਿੰਘ ਮ੍ਰਿਤਕ ਮਨਜਿੰਦਰ ਸਿੰਘ ਦਾ ਭਰਾ ਦੱਸਿਆ ਜਾਂਦਾ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਜਦਕਿ ਤਿੰਨ ਜ਼ਖਮੀ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਇਸ ਗੱਲ ਦੀ ਪੁਸ਼ਟੀ ਸਾਇੰਸ ਸਿਟੀ ਚੌਕੀ ਦੇ ਇੰਚਾਰਜ ਏਐਸਆਈ ਪਾਲ ਸਿੰਘ ਨੇ ਵੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...