ਚੰਡੀਗੜ੍ਹ, 5 ਨਵੰਬਰ 2022 – ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਸਰ ‘ਚ ਇਕ ਵਿਅਕਤੀ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਦੇ ਸਮੇਂ ਸੂਰੀ ਆਪਣੇ ਸਾਥੀਆਂ ਨਾਲ ਮੂਰਤੀਆਂ ਦੀ ਬੇਅਦਬੀ ਦੇ ਵਿਰੋਧ ਵਿੱਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਅਜਿਹੇ ਸਮੇਂ ਅਦਾਰਾ Scroll Punjab ਪੰਜਾਬ ਦੇ ਲੋਕਾਂ ਨੂੰ ਆਪਸੀ ਸਦਭਾਵਨਾ, ਪਿਆਰ, ਮੇਲ-ਜੋਲ ਅਤੇ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਾ ਹੈ। ਨਾਲ ਹੀ ਅਪੀਲ ਕਰਦਾ ਹੈ ਕਿ ਪੰਜਾਬ ਦੇ ਲੋਕ ਸੋਸ਼ਲ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਣ। ਸਾਡੇ ਅਦਾਰੇ ਦੀ ਹਮੇਸ਼ਾਂ ਇਹੀ ਕੋਸ਼ਿਸ਼ ਰਹੀ ਹੈ ਕਿ ਤੁਹਾਡੇ ਤੱਕ ਸਹੀ ਖਬਰ ਲੈ ਕੇ ਆਈਏ।












