September 13, 2026, 9:30 am
----------- Advertisement -----------
HomeNewsLatest Newsਐਸ.ਡੀ.ਐਮ ਬਟਾਲਾ ਵਲੋਂ ਵਿਆਹ ਪੁਰਬ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ...

ਐਸ.ਡੀ.ਐਮ ਬਟਾਲਾ ਵਲੋਂ ਵਿਆਹ ਪੁਰਬ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ

Published on

----------- Advertisement -----------

ਬਟਾਲਾ, 6 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ ਡਾ. ਸ਼ਾਇਰੀ ਭੰਡਾਰੀ,ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਕੀਤੀ ਗਈ ਤੇ ਸਖ਼ਤ ਹਦਾਇਤ ਕੀਤੀ ਗਈ ਕਿ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ।

ਉਨਾਂ 9 ਸਤੰਬਰ ਅਤੇ 10 ਸਤੰਬਰ ਨੂੰ ਨਗਰ ਕੀਰਤਨ ਰੂਟ ਸਬੰਧੀ ਪ੍ਰਬੰਧ ਜਿਵੇਂ ਫਾਇਰ ਬਿ੍ਰਗੇਡ, ਐਂਬੂਲੈੱਸ ਅਤੇ ਆਰਜ਼ੀ ਟਾਇਲਟ, ਪੁਲਿਸ ਹੈਲਪ ਡੈਸਕ, ਪਾਰਕਿੰਗ, ਆਰਜ਼ੀ ਬੱਸ ਸਟੈਂਡ, ਪੀਣ ਵਾਲੇ ਪਾਣੀ ਦੇ ਟੈਂਕ ਆਦਿ ਸਬੰਧੀ ਪੁਲਿਸ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਅਥੇ ਸਬੰਧਤ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲਈ। ਸ਼ਹਿਰ ਦੀ ਸਫਾਈ ਸਬੰਧੀ ਉਨਾਂ ਬਟਾਲਾ ਦੀ ਹਦੂਦ ਅੰਦਰ ਰੋਜਾਨਾ ਸਾਫ ਸਫਾਈ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਤੇ ਨਾਲ ਹੀ ਕਿਹਾ ਕਿ ਉਹ ਰੋਜਾਨਾ ਸਰਟੀਫਿਕੇਟ ਦੇਣਗੇ ਕਿ ਸਫਾਈ ਤੇ ਕੂੜੇ ਦੇ ਢੇਰ ਆਦਿ ਚੁੱਕੇ ਗਏ ਹਨ।

ਮੀਟਿੰਗ ਦੌਰਾਨ ਉਨਾਂ ਫਾਇਰ ਬਿ੍ਰਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅੱਗ ਬੁਝਾਊ ਗੱਡੀਆਂ ਨੂੰ ਨਿਰਧਾਰਿਤ ਸਥਾਨਾਂ ’ਤੇ ਖੜ੍ਹੀਆਂ ਕਰਨ ਅਤੇ ਲੋੜ ਪੈਣ ਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਤਿਆਰੀ ਕੀਤੀ ਜਾਵੇ। ਉਨਾਂ ਟਰੈਫਿਕ ਤੇ ਨਗਰ ਨਗਰ ਦੀਆਂ ਟੀਮਾਂ ਨੂੰ ਸ਼ਹਿਰ ਵਿੱਚ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਸਬੰਧੀ ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।

ਉਨਾਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ, ਜਿਥੇ ਫਸਟ ਏਡ ਅਤੇ ਸਾਊਂਡ ਆਦਿ ਦੇ ਪ੍ਰਬੰਧ ਹੋਣਗੇ ਬਾਰੇ ਵੀ ਜਾਣਕਾਰੀ ਲਈ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਲੈ ਸਕਣ। ਉਨਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਅਤੇ ਖਾਸਕਰਕੇ ਨਗਰ ਕੀਰਤਨ ਰੂਟ ’ਤੇ ਬਿਜਲੀ ਤਾਰਾਂ ਚੈੱਕ ਕਰਕੇ ਰੋਜਾਨਾ ਰਿਪੋਰਟ ਕੀਤੀ ਜਾਵੇ। ਪਾਵਰਕਾਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ 6 ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਆਹ ਪੁਰਬ ਦੇ ਸਬੰਧ ਵਿੱਚ 25 ਮੈਡੀਕਲ ਟੀਮਾਂ 9 ਸਥਾਨਾਂ ’ਤੇ ਤਾਇਨਾਤ ਕੀਤੀਆਂ ਜਾਣਗੀਆਂ, ਤਾਂ ਜੋ ਸੰਗਤਾਂ ਨੂੰ ਮੈਡੀਕਲ ਨਾਲ ਸਬੰਧਤ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਕੋਲੋਂ ਸੰਗਤਾਂ ਦੀ ਸਹੂਲਤ ਲਈ ਆਰਜ਼ੀ ਟਾਇਲਟਸ ਲਗਾਏ ਜਾਣ ਅਤੇ ਉਥੇ ਪਾਣੀ ਅਤੇ ਸਫਾਈ ਦਾ ਖਾਸ ਪ੍ਰਬੰਧ ਹੋਵੇ ਸਬੰਧੀ ਜਾਣਕਾਰੀ ਲਈ। ਇਸ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਪਾਣੀ ਦੇ ਟੈਂਕਰ ਲਗਾਏ ਜਾਣ ਸਬੰਧੀ ਵੀ ਜਾਣਕਾਰੀ ਲਈ।

ਮੀਟਿੰਗ ਦੌਰਾਨ ਉਨਾਂ ਪੰਜਾਬ ਰੋਡਵੇਜ਼, ਜੰਗਲਾਤ, ਮੰਡੀ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਵਿਆਹ ਪੁਰਬ ਸਬੰਧ ਦੀਆਂ ਤਿਆਰੀਆਂ ਨੂੰ ਲੈ ਕੇ ਕਿਸੇ ਕਿਸਮ ਦੀ ਢਿੱਲਮੱਠ ਨਾ ਵਰਤੀ ਜਾਵੇ ਅਤੇ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...