September 20, 2026, 2:29 am
----------- Advertisement -----------
HomeNewsLatest Newsਐਸ.ਡੀ.ਐਮ ਵੱਲੋਂ ਮਾਇਓ ਹੈਲਥਕੇਅਰ ਨਸ਼ਾ ਛਡਾਊ ਕੇਂਦਰ ਦਾ ਅਚਨਚੇਤ ਦੌਰਾ

ਐਸ.ਡੀ.ਐਮ ਵੱਲੋਂ ਮਾਇਓ ਹੈਲਥਕੇਅਰ ਨਸ਼ਾ ਛਡਾਊ ਕੇਂਦਰ ਦਾ ਅਚਨਚੇਤ ਦੌਰਾ

Published on

----------- Advertisement -----------

ਐਸ.ਏ.ਐਸ. ਨਗਰ 29 ਅਗਸਤ: ਸਰਬਜੀਤ ਕੌਰ ਉਪ ਮੰਡਲ ਮੈਜਿਸਟਰੇਟ ਮੋਹਾਲੀ, ਡਾ. ਪਰਵਿੰਦਰਪਾਲ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਐਸ.ਏ.ਐਸ.ਨਗਰ ਅਤੇ ਡਾ. ਗੁਰਮੁੱਖ ਸਿੰਘ ਮਨੋਰੋਗ ਚਿਕਿਤਸਕ, ਸਿਵਲ ਹਸਪਤਾਲ ਐਸ.ਏ.ਐਸ.ਨਗਰ ਦੀ ਟੀਮ ਵੱਲੋਂ ਅੱਜ ਮਾਇਓ ਹੈਲਥਕੇਅਰ ਸੈਕਟਰ 69 ਐਸ.ਏ.ਐਸ.ਨਗਰ ਨਸ਼ਾ ਛਡਾਊ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਸਰਬਜੀਤ ਕੌਰ ਨੇ ਦੱਸਿਆ ਕਿ ਮਾਇਓ ਹੈਲਥਕੇਅਰ, ਨਸ਼ਾ ਛਡਾਊ ਕੇਂਦਰ ਸੈਕਟਰ 69 ਐਸ.ਏ.ਐਸ.ਨਗਰ ਦੇ ਅਚਨਚੇਤ ਦੌਰੇ ਦੌਰਾਨ ਮੌਕੇ ਤੇ ਮਨੋਰੋਗ ਚਿਕਿਤਸਕ ਹਾਜਰ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਦਾਖਲ ਮਰੀਜਾਂ ਦੇ ਦੱਸਣ ਮੁਤਾਬਕ ਉਹ ਚਾਰ ਦਿਨਾਂ ਤੋਂ ਉਹਨਾਂ ਨੂੰ ਦੇਖਣ ਨਹੀਂ ਆਏ। ਉਨ੍ਹਾਂ ਦੱਸਿਆ ਕਿ ਮੌਕੇ ਤੇ ਨਸ਼ਾ ਛਡਾਊ ਕੇਂਦਰ ਦੇ ਵਾਰਡ ਅਤੇ ਬੁਨਿਆਦੀ ਢਾਂਚੇ ਦੀ ਹਾਲਤ ਵਧੀਆ ਨਹੀਂ ਪਾਈ ਗਈ ਅਤੇ ਰਸੋਈ ਵਿੱਚ ਵੀ ਸਾਫ-ਸਫਾਈ ਦਾ ਪ੍ਰਬੰਧ ਨਹੀਂ ਸੀ। ਮੌਕੇ ‘ਤੇ ਮਿਲਿਆ ਸਟਾਫ ਨਸ਼ਾ ਛਡਾਊ ਕੇਂਦਰ ਬਾਰੇ ਰਿਕਾਰਡ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਰਿਹਾ ਅਤੇ ਹਾਜ਼ਰ ਸਟਾਫ ਨੂੰ ਲੋੜੀਂਦੇ ਸੁਧਾਰ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਇਸ ਸਬੰਧੀ ਸਾਰੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਪੇਸ਼ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...