July 3, 2026, 11:43 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ...

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

Published on

----------- Advertisement -----------

ਚੰਡੀਗੜ, 20 ਮਾਰਚ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਸ਼ਿਕਾਇਤ ਕਰਤਾ ਤੋਂ ਉਸਦੇ ਸਹੁਰੇ ਕੇਸਰ ਸਿੰਘ, ਵਾਸੀ ਪਿੰਡ ਚਾਚੂ ਮਾਜਰਾ, ਐਸ.ਏ.ਐਸ. ਨਗਰ, ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿਲਾਂ ਦੀ ਕਲੀਅਰੈਂਸ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਸਕੂਐਡ-1, ਮੋਹਾਲੀ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...