October 24, 2026, 8:20 am
----------- Advertisement -----------
HomeNewsBreaking Newsਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 19 ਮਾਰਚ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

    ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

    ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...