November 19, 2026, 3:40 am
----------- Advertisement -----------
HomeNewsBreaking Newsਗੱਡੀਆਂ 'ਚ ਪਿਛਲੀ ਸੀਟ ਵਾਲਿਆਂ ਲਈ ਵੀ ਲਾਜ਼ਮੀ ਹੋਈ ਸੀਟ ਬੈਲਟ, ਪੜ੍ਹੋ...

ਗੱਡੀਆਂ ‘ਚ ਪਿਛਲੀ ਸੀਟ ਵਾਲਿਆਂ ਲਈ ਵੀ ਲਾਜ਼ਮੀ ਹੋਈ ਸੀਟ ਬੈਲਟ, ਪੜ੍ਹੋ ਵੇਰਵਾ

Published on

----------- Advertisement -----------

ਚੰਡੀਗੜ੍ਹ, 10 ਫਰਵਰੀ 2024 (ਬਲਜੀਤ ਮਰਵਾਹਾ) – ਪੰਜਾਬ ‘ਚ ਕਾਰਾਂ ਤੇ ਮੋਟਰ ਗੱਡੀਆਂ ‘ਚ ਪਿਛਲੀ ਸੀਟ ‘ਤੇ ਬੈਠਣ ਵਾਲਿਆਂ ਲਈ ਵੀ ਸੀਟ ਬੈਲਟ ਲਾਜ਼ਮੀ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਏਡੀਜੀਪੀ ਟ੍ਰੈਫਿਕ ਦੇ ਵਲੋਂ ਸਾਰੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਜ਼ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਸ ਸੰਬੰਧੀ ਏਡੀਜੀਪੀ ਟ੍ਰੈਫਿਕ ਏਐਸ ਰਾਏ ਨੇ ਦੱਸਿਆ ਕਿ, ਭਾਰਤ ਸਰਕਾਰ ਪਹਿਲਾਂ ਹੀ ਇਸ ਸਬੰਧੀ ਫ਼ੈਸਲਾ ਕਰ ਚੁੱਕੀ ਹੈ ਅਤੇ ਭਾਰਤ ਸਰਕਾਰ ਦੇ ਫ਼ੈਸਲੇ ਨੂੰ ਹੀ ਅਸੀਂ ਸੂਬੇ ‘ਚ ਲਾਗੂ ਕਰ ਰਹੇ ਹਾਂ। ਜਿਸ ਨੂੰ ਸੂਬੇ ‘ਚ ਹੁਣ ਲਾਗੂ ਕਰਨ ਦਾ ਹੁਕਮ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਜਾਰੀ ਕੀਤਾ ਗਿਆ ਹੈ।

ਜਾਰੀ ਹੁਕਮਾਂ ਵਿਚ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲਿਖਿਆ ਗਿਆ ਹੈ ਕਿ, ਆਪਣੇ ਅਧੀਨ ਤਾਇਨਾਤ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜਾਂ ਨੂੰ ਹਦਾਇਤ ਕਰੋ ਕਿ ਉਹ ਆਮ ਪਬਲਿਕ ਨੂੰ ਅਤੇ ਆਪਣੇ ਕਮਿਸ਼ਨਰੇਟ/ਜ਼ਿਲ੍ਹਾ ਵਿੱਚ ਚਲ ਰਹੀਆਂ ਪੀ ਸੀ.ਆਰ ਮੁੱਖ-ਅਫਸਰ ਥਾਣਾ, ਚੌਕੀਆਂ, ਅਧਿਕਾਰੀਆਂ ਦੀਆਂ ਗੱਡੀਆਂ ਦੇ ਡਰਾਇਵਰਾਂ ਨੂੰ ਮੀਟਿੰਗ ਕਰਕੇ ਦੱਸਿਆ ਜਾਵੇ ਕਿ ਜਦੋਂ ਵੀ ਉਹ ਗੱਡੀ ਚਲਾਉਣਗੇ ਤਾਂ ਸੀਟ ਬੈਲਟ ਲਗਾਕੇ ਹੀ ਗੱਡੀ ਚਲਾਉਣਗੇ।

ਜਾਰੀ ਹੁਕਮਾਂ ਵਿਚ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲਿਖਿਆ ਗਿਆ ਹੈ ਕਿ, ਜੇਕਰ ਕੋਈ ਗੰਨਮੈਨ ਡਰਾਇਵਰ ਦੇ ਸਾਈਡ ਵਾਲੀ ਸੀਟ ਤੇ ਬੈਠਦਾ ਹੈ ਤਾਂ ਉਹ ਵੀ ਸੀਟ ਬੈਲਟ ਲਗਾਕੇ ਬੈਠੇਗਾ। ਇਸ ਤੋਂ ਇਲਾਵਾ ਕੋਈ ਵੀ ਅਧਿਕਾਰੀ ਸਰਕਾਰੀ ਗੱਡੀ ਵਿੱਚ / ਆਮ ਪਬਲਿਕ ਦਾ ਵਿਅਕਤੀ ਆਪਣੇ ਚਾਰ ਪਹੀਆ ਵਾਹਨ ਵਿੱਚ ਪਿਛਲੀ ਸੀਟ ਤੇ ਬੈਠਦਾ ਹੈ ਤਾਂ ਉਹ ਵੀ ਸੀਟ ਬੈਲਟ ਲਗਾਕੇ ਬੈਠੇਗਾ।

ਟ੍ਰੈਫਿਕ ਐਜੂਕੇਸ਼ਨ ਸੇਲ ਵੱਲੋਂ ਲਗਾਏ ਜਾ ਰਹੇ ਸੈਮੀਨਾਰਾਂ ਵਿੱਚ ਇਸ ਦਾ ਸੁਨੇਹਾ ਆਮ ਪਬਲਿਕ ਵਿੱਚ ਹਰ ਰੋਜ ਦਿੱਤਾ ਜਾਵੇ ਅਤੇ ਇਹ ਵੀ ਕਿਹਾ ਜਾਵੇ ਕਿ ਇਹ ਰੋਡ ਸੇਫਟੀ ਮਹੀਨਾ ਖਤਮ ਹੋਣ ਉਪਰੰਤ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਡਰਾਈਵਰ/ਅਧਿਕਾਰੀ ਅੱਗੇ ਜਾਂ ਪਿੱਛੇ ਸੀਟ ਬੈਲਟ ਦੀ ਵਰਤੋਂ ਨਹੀਂ ਕਰਦਾ ਤਾਂ ਉਸਦੇ ਖਿਲਾਫ ਮੋਟਰ ਵਹੀਕਲ ਐਕਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...