November 19, 2026, 3:08 am
----------- Advertisement -----------
HomeNewsBreaking Newsਕਿਸਾਨਾਂ ਦੇ ਦਿੱਲੀ ਕੂਚ ਦਾ ਦੂਜਾ ਦਿਨ, ਸ਼ੰਭੂ-ਖਨੌਰੀ ਸਰਹੱਦ ਤੋਂ ਮੁੜ ਹਰਿਆਣਾ...

ਕਿਸਾਨਾਂ ਦੇ ਦਿੱਲੀ ਕੂਚ ਦਾ ਦੂਜਾ ਦਿਨ, ਸ਼ੰਭੂ-ਖਨੌਰੀ ਸਰਹੱਦ ਤੋਂ ਮੁੜ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼

Published on

----------- Advertisement -----------
  • ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 2 ਦਿਨ ਵਧੀ ਇੰਟਰਨੈੱਟ ਪਾਬੰਦੀ

ਸ਼ੰਭੂ ਬਾਰਡਰ, 14 ਫਰਵਰੀ 2024 – ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ (ਬੁੱਧਵਾਰ) ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।

ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।

ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਸਵੇਰੇ ਪ੍ਰਸ਼ਾਸਨ ਵੱਲੋਂ ਐਲਾਨ ਕੀਤਾ ਗਿਆ- ਉਹ (ਕਿਸਾਨ ਪ੍ਰਦਰਸ਼ਨਕਾਰੀ) ਪਾਗਲਾਂ ਵਾਂਗ ਕੰਮ ਕਰ ਰਹੇ ਹਨ, ਸਾਨੂੰ ਤਰਕ ਨਾਲ ਕੰਮ ਕਰਨਾ ਪਵੇਗਾ। ਸਾਨੂੰ ਦੋਹਰੇ ਜੋਸ਼ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਅਸੀਂ ਅੱਥਰੂ ਗੈਸ ਦੇ ਗੋਲੇ ਛੱਡਾਂਗੇ ਅਤੇ ਜੇਕਰ ਲੋੜ ਪਈ ਤਾਂ ਲਾਠੀਚਾਰਜ ਵੀ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਮੰਗਲਵਾਰ (13 ਫਰਵਰੀ) ਨੂੰ ਕਿਸਾਨ ਸਵੇਰੇ 10 ਵਜੇ ਪੰਜਾਬ ਤੋਂ ਹਰਿਆਣਾ ਲਈ ਰਵਾਨਾ ਹੋਏ। ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।

ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ। ਕਿਸਾਨਾਂ ਨੇ ਇੱਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰਾਂ ਨਾਲ ਹਟਾ ਦਿੱਤਾ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਇਸ ਦੌਰਾਨ ਅੰਬਾਲਾ ਪੁਲੀਸ ਦੇ ਡੀਐਸਪੀ ਸਮੇਤ 5 ਪੁਲੀਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ। ਕਿਸਾਨਾਂ ਨੇ ਇੱਥੇ ਘੱਗਰ ਪੁਲ ਦੇ ਕੰਢੇ ਲਾਏ ਸੁਰੱਖਿਆ ਬੈਰੀਅਰ ਤੋੜ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...