June 24, 2026, 11:10 pm
----------- Advertisement -----------
HomeNewsBreaking Newsਭਾਰਤ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਕੱਤਰ ਨੇ ਪੀ ਏ ਯੂ...

ਭਾਰਤ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਕੱਤਰ ਨੇ ਪੀ ਏ ਯੂ ਦਾ ਕੀਤਾ ਦੌਰਾ

Published on

----------- Advertisement -----------

ਲੁਧਿਆਣਾ 7 ਜਨਵਰੀ,2023 – ਅੱਜ ਭਾਰਤ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਕੱਤਰ ਜਤਿੰਦਰ ਨਾਥ ਸਵੈਨ ਨੇ ਪੀ ਏ ਯੂ ਦੇ ਕਈ ਵਿਭਾਗਾਂ ਦਾ ਦੌਰਾ ਕੀਤਾ। ਉਹ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਆਪਣੇ ਦੌਰੇ ਦੇ ਨਾਲ ਹੀ ਪੀ ਏ ਯੂ ਵਿਚ ਵੀ ਆਏ। ਸਵੈਨ ਨੇ ਪੀ ਏ ਯੂ ਵਲੋਂ ਖੇਤੀ ਵਿਗਿਆਨ ਅਤੇ ਪਸਾਰ ਦੇ ਖੇਤਰ ਵਿਚ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਦੇ ਲੋਕ ਅਜ਼ਾਦੀ ਤੋਂ ਬਾਅਦ ਭੁੱਖਮਰੀ ਨਾਲ ਜੂਝ ਰਹੇ ਸਨ ਉਦੋਂ ਪੀ ਏ ਯੂ ਦੇ ਮਾਹਿਰਾਂ ਅਤੇ ਪੰਜਾਬ ਦੇ ਕਿਸਾਨਾਂ ਨੇ ਮਿਲ ਕੇ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ। ਇਸੇ ਦਾ ਨਤੀਜਾ ਹੈ ਕਿ ਅੱਜ ਦੇਸ਼ ਦੇ ਅਨਾਜ ਭੰਡਾਰ ਭਰੇ ਹੋਏ ਹਨ।

ਉਨ੍ਹਾਂ ਕਿਹਾ ਕਿ ਹੁਣ ਖੇਤੀ ਦੇ ਨਾਲ ਹੋਰ ਕਿੱਤਿਆਂ ਨਾਲ ਜੁੜਨ ਦਾ ਸਮਾਂ ਹੈ। ਪੀ ਏ ਯੂ ਇਸ ਖੇਤਰ ਵਿਚ ਵੀ ਪਹਿਲਕਦਮੀ ਕਰਦੀ ਰਹੀ ਹੈ। ਸ਼੍ਰੀ ਸਵੈਨ ਨੇ ਭੋਜਨ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿਭਾਗ ਦੀਆਂ ਪ੍ਰੋਸੈਸਿੰਗ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਨਾਲ ਹੀ ਸ਼੍ਰੀ ਜਤਿੰਦਰ ਨਾਥ ਸਵੈਨ ਨੇ ਭੂਮੀ ਵਿਗਿਆਨ ਵਿਭਾਗ ਅਤੇ ਭੂਮੀ ਤੇ ਪਾਣੀ ਇੰਜਨੀਅਰਿੰਗ ਵਿਭਾਗ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਵਲੋਂ ਭੂਮੀ ਤੇ ਪਾਣੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਗਹੁ ਨਾਲ ਦੇਖਿਆ।

ਇਹ ਦੌਰਾ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਦੀ ਨਿਗਰਾਨੀ ਹੇਠ ਨੇਪਰੇ ਚੜ੍ਹਿਆ। ਭੂਮੀ ਵਿਗਿਆਨ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਡਾ ਓ ਪੀ ਚੌਧਰੀ ਨੇ, ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਦੀ ਕਾਰਜ ਪ੍ਰਣਾਲੀ ਬਾਰੇ ਡਾ ਸ਼ਾਰਦਾ ਨੇ, ਭੋਜਨ ਪ੍ਰੋਸੈਸਿੰਗ ਵਿਭਾਗ ਬਾਰੇ ਡਾ ਐੱਮ ਐੱਸ ਆਲਮ ਨੇ ਅਤੇ ਭੋਜਨ ਉਦਯੋਗ ਅਤੇ ਤਕਨਾਲੋਜੀ ਵਿਭਾਗ ਬਾਰੇ ਡਾ ਸਵਿਤਾ ਸ਼ਰਮਾ ਨੇ ਮਹਿਮਾਨ ਨੂੰ ਜਾਣੂ ਕਰਾਇਆ।

ਸਵੈਨ ਦਾ ਸਵਾਗਤ ਕਰਦਿਆਂ ਪੀ ਏ ਯੂ ਦੇ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਯੂਨੀਵਰਸਿਟੀ ਵਲੋਂ ਪਸਾਰ ਕਾਰਜਾਂ ਵਜੋਂ ਪ੍ਰਕਾਸ਼ਿਤ ਕੀਤੇ ਜਾ ਰਹੇ ਸਾਹਿਤ ਨਾਲ ਜਾਣੂੰ ਕਰਾਇਆ। ਡਾ ਰਿਆੜ ਨੇ ਦੱਸਿਆ ਕਿ ਯੂਨੀਵਰਸਿਟੀ ਹਰ ਸਾਲ ਖੇਤੀ ਡਾਇਰੀ ਪ੍ਰਕਾਸ਼ਿਤ ਕਰਕੇ ਕਿਸਾਨਾਂ ਤੇ ਖੇਤੀ ਖੇਤਰ ਦੇ ਲੋਕਾਂ ਨੂੰ ਸਾਲ ਦੀ ਵਿਉਂਤਬੰਦੀ ਦਾ ਮੌਕਾ ਪ੍ਰਦਾਨ ਕਰਦੀ ਹੈ। ਨਾਲ ਹੀ ਹਾੜ੍ਹੀ ਸਾਉਣੀ ਦੀਆਂ ਫ਼ਸਲਾਂ ਦੀ ਕਿਤਾਬ, ਮਾਸਿਕ ਰਸਾਲੇ, ਬੁਲਿਟਿਨ, ਕਿਤਾਬਾਂ ਆਦਿ ਨਾਲ ਜਾਣੂੰ ਕਰਾਇਆ। ਡਾ ਰਿਆੜ ਨੇ ਯੂਨੀਵਰਸਿਟੀ ਵਲੋਂ ਪਸਾਰ ਕਾਰਜਾਂ ਲਈ ਸੋਸ਼ਲ ਮੀਡੀਆ ਮਾਧਿਅਮ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਯੂਨੀਵਰਸਿਟੀ ਦੇ ਖੇਤੀ ਸਿਖਲਾਈ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਵੀ ਜ਼ਿਕਰ ਕੀਤਾ।

ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਸਵੈਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਪੀ ਏ ਯੂ ਦੇ ਖੋਜ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮਹਿਮਾਨ ਦਾ ਧੰਨਵਾਦ ਕਰਦਿਆਂ ਇਸ ਗੱਲ ਤੇ ਖੁਸ਼ੀ ਪ੍ਰਗਟ ਕੀਤੀ ਕਿ ਉਹ ਖੇਤੀ ਖੋਜ ਤੇ ਪਸਾਰ ਕਾਰਜਾਂ ਪ੍ਰਤੀ ਸੰਜੀਦਗੀ ਨਾਲ ਜਾਣ ਰਹੇ ਹਨ। ਪਸਾਰ ਮਾਹਿਰ ਡਾ ਲਵਲੀਸ਼ ਗਰਗ ਨੇ ਸਮਾਗਮ ਦਾ ਸੰਚਾਲਨ ਕੀਤਾ। ਇਸ ਮੌਕੇ ਸਕੱਤਰ ਸਾਹਿਬ ਨੂੰ ਨਵੇਂ ਸਾਲ ਦੀ ਡਾਇਰੀ ਅਤੇ ਪੀ ਏ ਯੂ ਦਾ ਚੋਣਵਾਂ ਸਾਹਿਤ ਵੀ ਭੇਂਟ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...