ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕਈ ਸਾਥੀਆਂ ਨੂੰ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ।ਸੂਬੇ ਦੇ ਫਾਜ਼ਿਲਕਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਇਸ ਦੌਰਾਨ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐਸ.ਐਮ.ਐਸ ਸੇਵਾਵਾਂ 24 ਘੰਟਿਆਂ ਲਈ ਬੰਦ ਕਰ ਦਿੱਤੀਆਂ ਗਈਆਂ। ਰਾਜ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਮੁਅੱਤਲ ਰਹਿਣਗੀਆਂ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਟਵੀਟ ਕੀਤਾ – ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਜਾਂਦੀ ਹੈ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਨਾ ਘਬਰਾਉਣ ਅਤੇ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਧਾਰਾ 144 ਲਾਗੂ
Published on
