May 5, 2024, 10:43 pm
----------- Advertisement -----------
HomeNewsLatest News20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 25 ਅਪ੍ਰੈਲ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਨ੍ਹਾਂ ਸਬਜ਼ੀਆਂ ਦੇ ਛਿਲਕੇ ਸਿਹਤ ਨੂੰ ਦਿੰਦੇ ਹਨ ਅਣਗਿਣਤ ਫਾਇਦੇ

ਜੇਕਰ ਤੁਹਾਨੂੰ ਵੀ ਸਬਜ਼ੀਆਂ ਦੇ ਛਿਲਕਿਆਂ ਨੂੰ ਸੁੱਟਣ ਦੀ ਆਦਤ ਹੈ ਤਾਂ ਤੁਹਾਨੂੰ ਦੱਸ...

ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਦਿੱਤਾ 236 ਦੌੜਾਂ ਦਾ ਟੀਚਾ

IPL-2024 ਦੇ 54ਵੇਂ ਮੈਚ 'ਚ ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 236...

ਕਪੂਰਥਲਾ ‘ਚ ਬਾਈਕ ਨੇ ਜੋੜੇ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਔਰਤ ਤੇ ਬਾਈਕ ਸਵਾਰ ਜ਼ਖਮੀ

ਕਪੂਰਥਲਾ ਦੇ ਫਗਵਾੜਾ ਸਬ ਡਵੀਜ਼ਨ ਦੇ ਮੁਹੱਲਾ ਸੁਖਚੈਨ ਨਗਰ 'ਚ ਬਾਈਕ ਸਵਾਰ ਨੇ ਸੈਰ...

ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਦੇ ਨਾਲ ਲੱਗਦੀਆਂ ਝੁੱਗੀਆਂ ‘ਚ ਲੱਗੀ ਅੱਗ, ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਅੱਡਾ ਚੱਬੇਵਾਲ ਸਥਿਤ ਝੁੱਗੀਆਂ 'ਚ ਸ਼ਾਮ ਕਰੀਬ 5.15 ਵਜੇ ਅੱਗ ਲੱਗ...

ਫਰੀਦਾਬਾਦ ‘ਚ ਨੈਪਕਿਨ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹਰਿਆਣਾ ਦੇ ਫਰੀਦਾਬਾਦ ਦੇ ਪੱਲਾ ਇਲਾਕੇ 'ਚ ਸਥਿਤ ਨੈਪਕਿਨ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ...

ਸਿਪਲਾ-ਗਲੇਨਮਾਰਕ ਨੇ ਅਮਰੀਕੀ ਬਾਜ਼ਾਰ ਤੋਂ ਵਾਪਸ ਮੰਗਵਾਈਆਂ ਦਵਾਈਆਂ, ਜਾਣੋ ਵਜ੍ਹਾ

ਦਵਾਈ ਬਣਾਉਣ ਵਾਲੀਆਂ ਕੰਪਨੀਆਂ ਸਿਪਲਾ ਅਤੇ ਗਲੇਨਮਾਰਕ ਨਿਰਮਾਣ ਮੁੱਦਿਆਂ ਕਾਰਨ ਅਮਰੀਕੀ ਬਾਜ਼ਾਰ ਤੋਂ ਆਪਣੀਆਂ...

ਸਕੂਲ ‘ਚ AC ਦਾ ਖਰਚਾ ਮਾਤਾ-ਪਿਤਾ ਨੂੰ ਚੁੱਕਣਾ ਹੋਵੇਗਾ – ਦਿੱਲੀ ਹਾਈਕੋਰਟ

ਸਕੂਲ 'ਚ AC ਦਾ ਖਰਚਾ ਮਾਤਾ-ਪਿਤਾ ਨੂੰ ਚੁੱਕਣਾ ਹੋਵੇਗਾ - ਦਦਿੱਲੀ ਹਾਈ ਕੋਰਟ ਨੇ...

ਪਲਵਲ ‘ਚ ਲੜਕੀ ਨਾਲ ਬਲਾਤਕਾਰ, ਵਿਰੋਧ ਕਰਨ ‘ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਲਵਲ 'ਚ ਇਕ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ...