ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸ਼ਾਹਨਵਾਜ਼ ਹੁਸੈਨ ਨੂੰ ਅੱਜ ਸ਼ਾਮ ਕਰੀਬ 4 ਵਜੇ ਦਿਲ ਦਾ ਦੌਰਾ ਪੈ ਗਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਲੀਲਾਵਤੀ ਹਸਪਤਾਲ ਦੇ ਡਾਕਟਰ ਜਲੀਲ ਪਾਰਕਰ ਨੇ ਦੱਸਿਆ ਕਿ ਸ਼ਾਹਨਵਾਜ਼ ਹੁਸੈਨ ਨੂੰ ਦਿਲ ਦਾ ਦੌਰਾ ਪੈਣ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦੀ ਐਂਜੀਓਪਲਾਸਟੀ ਕੀਤੀ ਗਈ ਹੈ। ਫਿਲਹਾਲ ਉਹ ਆਈਸੀਯੂ ‘ਚ ਹਨ, ਜਲਦ ਹੀ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚ ਸ਼ਿਫਟ ਕਰ ਦਿੱਤਾ ਜਾਵੇਗਾ।
ਕਿਹਾ ਜਾ ਰਿਹਾ ਹੈ ਸ਼ਾਹਨਵਾਜ਼ ਹੁਸੈਨ ਮੁੰਬਈ ਭਾਜਪਾ ਪ੍ਰਧਾਨ ਅਤੇ ਬਾਂਦਰਾ ਤੋਂ ਵਿਧਾਇਕ ਆਸ਼ੀਸ਼ ਸ਼ੇਲਾਰ ਦੇ ਘਰ ਮੌਜੂਦ ਸਨ। ਇੱਥੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹੁਸੈਨ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਾਅਦ ਅਗਸਤ ‘ਚ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਫਿਰ ਡਾਕਟਰਾਂ ਨੇ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ।












