September 28, 2026, 1:01 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ...

ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿੱਚ ਫਸਾ ਦੇਣਗੇ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵੀ.ਬੀ. ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...