August 9, 2026, 10:52 pm
----------- Advertisement -----------
HomeNewsLatest Newsਸੀਨੀਅਰ ਆਈ.ਏ.ਐਸ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ...

ਸੀਨੀਅਰ ਆਈ.ਏ.ਐਸ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Published on

----------- Advertisement -----------

ਚੰਡੀਗੜ੍ਹ, 14 ਨਵੰਬਰ: ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ। ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ। ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ “ਸਤ੍ਰੀ ਸ਼ਕਤੀ ਪੁਰਸਕਾਰ” ਪ੍ਰਾਪਤ ਰਾਖੀ ਗੁਪਤਾ ਭੰਡਾਰੀ ਕੋਲ ਵਿਆਪਕ ਪ੍ਰਸ਼ਾਸਨਿਕ ਤਜਰਬਾ ਹੈ।

ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਰਾਖੀ ਗੁਪਤਾ ਭੰਡਾਰੀ ਨੇ ਜਲ ਸਰੋਤ ਮੰਤਰਾਲੇ, ਨਦੀ ਵਿਕਾਸ ਅਤੇ ਗੰਗਾ ਦੀ ਸੁਰਜੀਤੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ, ਬਿਜਲੀ ਮੰਤਰਾਲੇ ਅਤੇ ਕੱਪੜਾ ਮੰਤਰਾਲਾ, ਨਿਫਟ ਦੇ ਡਾਇਰੈਕਟਰ ਵਰਗੇ ਪ੍ਰਮੁੱਖ ਅਹੁਦਿਆਂ ਉਤੇ ਸੇਵਾ ਨਿਭਾਈ। ਉਨ੍ਹਾਂ ਨੂੰ 2001 ਵਿੱਚ ਮਰਦਮਸ਼ੁਮਾਰੀ ਦੇ ਕੰਮ ਲਈ ਭਾਰਤ ਦੇ ਰਾਸ਼ਟਰਪਤੀ ਨੇ ਸਿਲਵਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਰਾਸ਼ਟਰੀ ਅਬਜ਼ਰਵਰ ਵਜੋਂ ਭੂਟਾਨ ਵਿੱਚ ਪਹਿਲੀਆਂ ਸੰਸਦੀ ਚੋਣਾਂ ਦੀ ਨਿਗਰਾਨੀ ਕਰਨ ਲਈ ਵੀ ਨਿਯੁਕਤ ਕੀਤਾ ਗਿਆ ਸੀ।
ਲੇਡੀ ਸ਼੍ਰੀ ਰਾਮ ਕਾਲਜ ਨਵੀਂ ਦਿੱਲੀ ਤੋਂ ਗਰੈਜੁਏਟ ਰਾਖੀ ਗੁਪਤਾ ਭੰਡਾਰੀ ਨੂੰ 2015 ਵਿੱਚ ਜਿਨੀਵਾ ਵਿੱਚ 29ਵੀਂ ਅਤੇ 30ਵੀਂ ਸਾਲਾਨਾ ਮਨੁੱਖੀ ਅਧਿਕਾਰ ਕੌਂਸਲ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਵੀ ਹਾਸਲ ਹੋਇਆ ਸੀ। ਉਨ੍ਹਾਂ ਨੇ ਕਤਰ, ਪਾਕਿਸਤਾਨ, ਚੀਨ, ਸੀਰੀਆ ਅਤੇ ਦੁਬਈ ਵਿੱਚ ਅੰਤਰਰਾਸ਼ਟਰੀ ਪ੍ਰਤੀਨਿਧ ਮੰਡਲਾਂ ਵਿੱਚ ਵੀ ਮੈਂਬਰ ਵਜੋਂ ਹਿੱਸਾ ਲਿਆ। ਦਿੱਲੀ ਸਕੂਲ ਆਫ ਇਕਨਾਮਿਕਸ ਤੋਂ ਪੋਸਟ ਗਰੈਜੁਏਟ ਅਤੇ ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ/ਮਦਰਾਸ ਯੂਨੀਵਰਸਿਟੀ ਤੋਂ ਡਿਫੈਂਸ ਅਤੇ ਸਟਰੈਟਜਿਕ ਸਟੱਡੀਜ਼ ਵਿੱਚ ਐਮ. ਫਿਲ ਰਾਖੀ ਗੁਪਤਾ ਭੰਡਾਰੀ ਇੱਕ ਵਧੀਆ ਲੇਖਕ ਅਤੇ ਗਾਇਕ ਵੀ ਹਨ। ਉਨ੍ਹਾਂ ਕਈ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਅਤੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਲੇਖ ਅਤੇ ਕਵਿਤਾਵਾਂ ਵੀ ਪ੍ਰਕਾਸ਼ਿਤ ਕਰਵਾਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...