November 18, 2026, 8:25 pm
----------- Advertisement -----------
HomeNewsBreaking Newsਕੈਬਨਿਟ ਮੰਤਰੀਆਂ ਦੀ ਲਿਸਟ ਵਿੱਚ ਕਈ ਦਿੱਗਜ ਆਗੂਆਂ ਦੇ ਨਾਮ ਗਾਇਬ

ਕੈਬਨਿਟ ਮੰਤਰੀਆਂ ਦੀ ਲਿਸਟ ਵਿੱਚ ਕਈ ਦਿੱਗਜ ਆਗੂਆਂ ਦੇ ਨਾਮ ਗਾਇਬ

Published on

----------- Advertisement -----------

ਚੰਡੀਗੜ੍ਹ, 19 ਮਾਰਚ 2022 – ਪੰਜਾਬ ਵਿੱਚ ਆਪ ਦੀ ਨਵੀਂ ਸਰਕਾਰ ਬਣੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਪਹਿਲੀ ਲਿਸਟ ‘ਚ 10 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੰਤਰੀ ਮੰਡਲ ਵਿੱਚ ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਓ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਭੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਮਹਿਕਮਿਆਂ ਦੀ ਵੰਡ ਅਜੇ ਕੀਤੀ ਜਾਣੀ ਹੈ। ਇਹ ਮੰਤਰੀ ਅੱਜ 19 ਮਾਰਚ ਨੂੰ ਪੰਜਾਬ ਦਾ ਨਵਾਂ ਮੰਤਰੀ ਮੰਡਲ ਸਹੁੰ ਚੁੱਕੇਗਾ ਜਿਸ ਵਿੱਚ 10 ਮੰਤਰੀ ਸਹੁੰ ਚੁੱਕਣਗੇ।

ਪਰ ਇਸ ਦੇ ਉਲਟ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਮੰਤਰੀ ਬਣਾਉਣ ਲਈ ਨਾਂ ਫਾਈਨਲ ਕੀਤੇ ਗਏ ਹਨ, ਉਸ ਨਾਲ ਸਿਆਸੀ ਮਾਹਿਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋ ਗਏ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹੀ ਚਰਚਾ ਸੀ ਹੋ ਰਹੀ ਸੀ ਕਿ ਲਗਾਤਾਰ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ। ਦੂਜੀ ਵਾਰ ਜਿੱਤਣ ਵਾਲੇ ਸਿਰਫ 2 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ, ਜਦੋਂ ਕਿ ਦਿੱਗਜਾਂ ਨੂੰ ਹਰਾਉਣ ਵਾਲੇ ਵਿਧਾਇਕਾਂ ਅਤੇ ਦੂਜੀ ਵਾਰ ਜਿੱਤਣ ਵਾਲੇ ਕਿਸੇ ਵੀ ‘ਚੋਂ ਕਿਸੇ ਇਕ ਵਿਧਾਇਕ ਨੂੰ ਵੀ ਮੰਤਰੀ ਨਹੀਂ ਬਣਾਇਆ ਗਿਆ। ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਜੈ ਕਿਸ਼ਨ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਸਿੰਘ ਪੰਡੋਰੀ ਦੇ ਨਾਂ ਮੁੱਖ ਤੌਰ ‘ਤੇ ਸ਼ਾਮਲ ਹਨ।

ਇਨ੍ਹਾਂ ਨਾਵਾਂ ਦੇ ਪੰਜਾਬ ਵਿਚ ਜ਼ਿਆਦਾ ਚਰਚੇ ਸਨ। ਇਨ੍ਹਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਪਰ ਹਲੇ ਇਹ ਪਹਿਲੀ ਲਿਸਟ ਹੈ ਹੋ ਸਕਦਾ ਦੂਜੀ ਲਿਸਟ ਵਿੱਚ ਇਨ੍ਹਾਂ ਦੇ ਨਾਵਾਂ ਦਾ ਐਲਾਨ ਹੋ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...