July 1, 2026, 12:26 am
----------- Advertisement -----------
HomeNewsLatest Newsਪੰਜਾਬ 'ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ...

ਪੰਜਾਬ ‘ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸੱਤ ਫਲਾਇੰਗ ਸਕੁਐਡ ਟੀਮਾਂ ਗਠਿਤ

Published on

----------- Advertisement -----------

ਚੰਡੀਗੜ੍ਹ, 18 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਰੱਖਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇੱਕ ਟੀਮ ਗਠਿਤ ਕੀਤੀ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...