June 30, 2026, 8:53 am
----------- Advertisement -----------
HomeNewsLatest Newsਪੰਜਾਬ ਦੇ ਮੰਤਰੀ ਖਿਲਾਫ਼ ਜਿ+ਨਸੀ ਸ਼ੋਸ਼ਣ ਦੇ ਦੋਸ਼: NCSC ਵੱਲੋਂ ਪੰਜਾਬ ਸਰਕਾਰ...

ਪੰਜਾਬ ਦੇ ਮੰਤਰੀ ਖਿਲਾਫ਼ ਜਿ+ਨਸੀ ਸ਼ੋਸ਼ਣ ਦੇ ਦੋਸ਼: NCSC ਵੱਲੋਂ ਪੰਜਾਬ ਸਰਕਾਰ ਨੂੰ ATR ਜਮ੍ਹਾ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 5 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ ਇੱਕ ਵੀਡੀਓ ਸੰਦੇਸ਼ ਅਤੇ ਪੱਤਰ ਵਿੱਚ ਇਨਸਾਫ਼ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। “ਮੈਂ ਡਰਿਆ ਹੋਇਆ ਹਾਂ, ਘਰੋਂ ਭੱਜ ਰਿਹਾ ਹਾਂ ਕਿਉਂਕਿ ਮੰਤਰੀ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੈ, ਇਸ ਲਈ ਮੈਂ ਸ਼ਿਕਾਇਤ ਦਰਜ ਕਰਵਾਉਣ ਦਿੱਲੀ ਆ ਰਿਹਾ ਹਾਂ। ਮੈਂ ਐਨਸੀਐਸਸੀ ਨੂੰ ਜਿਨਸੀ ਦੁਰਵਿਹਾਰ ਲਈ ਮੰਤਰੀ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕਰਦਾ ਹਾਂ।”

ਪੀੜਤ ਕੇਸ਼ਵ ਕੁਮਾਰ, ਜੋ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ ਅਤੇ ਪਠਾਨਕੋਟ ਦੇ ਇੱਕ ਪਿੰਡ ਦਾ ਵਸਨੀਕ ਹੈ, ਨੇ ਘਟਨਾ ਦਾ ਵਰਣਨ ਕਰਦੇ ਹੋਏ ਕਿਹਾ, “2013-14 ਵਿੱਚ ਕਟਾਰੂਚੱਕ ਨੇ ਫੇਸਬੁੱਕ ‘ਤੇ ਇੱਕ ਦੋਸਤੀ ਬੇਨਤੀ ਭੇਜ ਕੇ ਮੇਰੇ ਨਾਲ ਸੰਪਰਕ ਕੀਤਾ ਅਤੇ ਜਦੋਂ ਉਸਨੇ ਇਹ ਸਵੀਕਾਰ ਕਰ ਲਿਆ, ਤਾਂ ਕਟਾਰੂਚਕ ਨੇ ਕਥਿਤ ਤੌਰ ‘ਤੇ ਮੈਨੂੰ ਫੋਨ ਕਰਨਾ ਸ਼ੁਰੂ ਕਰ ਦਿੱਤਾ। ਉਹ ਇੱਕ ਪ੍ਰਭਾਵਸ਼ਾਲੀ ਵਿਅਕਤੀ ਸੀ, ਉਸਨੇ ਮੈਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ, ਜਿਸ ਕਾਰਨ ਮੈਂ ਉਸਦੇ ਗਲਤ ਕੰਮਾਂ ਬਾਰੇ ਚੁੱਪ ਰਿਹਾ। ਮੈਂ ਉਸ ਸਮੇਂ ਬਹੁਤ ਛੋਟਾ ਸੀ ਕਿ ਕੁਝ ਵੀ ਸਮਝ ਨਹੀਂ ਸਕਦਾ ਸੀ। ਪਰ, ਉਸਦਾ ਜਿਨਸੀ ਵਧੀਕੀਆਂ 2021 ਤੱਕ ਜਾਰੀ ਰਿਹਾ। ਹਾਲਾਂਕਿ, ਉਹ ਮੈਨੂੰ ਆਖਰੀ ਵਾਰ 2021 ਦੀ ਦੀਵਾਲੀ ‘ਤੇ ਮਿਲਿਆ ਸੀ ਅਤੇ ਉਸਨੇ ਨਾ ਤਾਂ ਮੈਨੂੰ ਨੌਕਰੀ ਦਿੱਤੀ ਅਤੇ ਨਾ ਹੀ ਉਸ ਤੋਂ ਬਾਅਦ ਮੈਨੂੰ ਮਿਲਿਆ। ਹਾਲ ਹੀ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦੁਰਵਿਹਾਰ ਦੀ ਵੀਡੀਓ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪੀ ਸੀ। ਇਸ ਦੌਰਾਨ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (ਪੰਜਾਬ) ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਡਾਕ ਜਾਂ ਈਮੇਲ ਰਾਹੀਂ ਤੁਰੰਤ ਤੱਥਾਂ ਦੇ ਆਧਾਰ ‘ਤੇ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਅਧਿਕਾਰੀਆਂ ਨੂੰ ਪੀੜਤਾ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਸਾਂਪਲਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰ ਸਕਦਾ ਹੈ ਅਤੇ ਦਿੱਲੀ ਵਿੱਚ ਕਮਿਸ਼ਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...