October 15, 2026, 1:23 pm
----------- Advertisement -----------
HomeNewsPunjabਗੁਰਬਾਣੀ ਨਾਲ ਛੇੜ-ਛਾੜ ਕਰਨ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ...

ਗੁਰਬਾਣੀ ਨਾਲ ਛੇੜ-ਛਾੜ ਕਰਨ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਅੰਮ੍ਰਿਤਸਰ: ਰਾਜਸਥਾਨ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂ ਵਰਤਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਹ ਘਿਨੌਣੀ ਹਰਕਤ ‘ਸਵਾਮੀ ਬ੍ਰਹਮਦੇਵ ਜੀ ਮਹਾਰਾਜ ਗੰਗਾਨਗਰ ਵਾਲੇ’ ਨਾਂ ਦੇ ਫੇਸਬੁੱਕ ਖਾਤੇ ’ਤੇ ਸਾਹਮਣੇ ਆਈ ਹੈ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕਰਦਿਆਂ ਦੋਸ਼ੀ ਖਿਲਾਫ ਕਾਰਵਾਈ ਮੰਗੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਕਿਸੇ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਵੱਲੋਂ ਫੇਸਬੁੱਕ ’ਤੇ ਪੋਸਟ ਪਾ ਕੇ ਗੁਰਬਾਣੀ ਨੂੰ ਆਪਣੇ ਢੰਗ ਨਾਲ ਪੇਸ਼ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਬੰਧਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਕੇ ਕਰਵਾਈ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਸਰ ਹੀ ਸੋਸ਼ਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਸਿੱਖ ਸਿਧਾਂਤਾਂ ਨਾਲ ਵੀ ਛੇੜ-ਛਾੜ ਕੀਤੀ ਜਾਂਦੀ ਹੈ। ਇਹ ਜਾਣਬੁਝ ਕੇ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਸ਼ਿਕਾਇਤਾਂ ਤੋਂ ਬਾਅਦ ਵੀ ਅਜਿਹੇ ਲੋਕਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਤਾਂ ਜੋ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...