November 19, 2026, 1:19 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ...

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ

Published on

----------- Advertisement -----------
  • ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਸਬੰਧੀ ਰਹਿਮ ਦੀ ਪਟੀਸ਼ਨ ਕਾਇਮ ਰੱਖਣ ਦਾ ਲਿਆ ਫੈਸਲਾ
  • 20 ਦਸੰਬਰ ਨੂੰ ਦਿੱਲੀ ਵਿਖੇ ਭਰਵਾਂ ਪੰਥਕ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਦਸੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਭਾਈ ਰਾਜੋਆਣਾ ਨੂੰ ਅਪੀਲ ਦੇ ਨਾਲ-ਨਾਲ ਉਨ੍ਹਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਹੋਇਆ। ਇਸ ਇਕੱਤਰਤਾ ਵਿਚ ਬੀਤੇ ਕੱਲ੍ਹ ਹੋਈ ਪੰਥਕ ਨੁਮਾਇੰਦਿਆਂ ਦੀ ਬੈਠਕ ਦੀਆਂ ਸਿਫਾਰਸ਼ਾਂ ਅਨੁਸਾਰ ਸਾਂਝੀ ਰਾਏ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਪਾਸ ਪਾਈ ਰਹਿਮ ਦੀ ਪਟੀਸ਼ਨ ਵਾਪਸ ਲੈਣ ਸਬੰਧੀ ਪੱਤਰ ਲਿਖਿਆ ਗਿਆ ਸੀ, ਜਿਸ ’ਤੇ ਪੰਥਕ ਨੁਮਾਇੰਦਿਆਂ ਦੀ ਰਾਏ ਹੈ ਕਿ ਸਿੱਖ ਸੰਸਥਾ ਨੂੰ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ। ਕਿਉਂਕਿ ਇਹ ਪਟੀਸ਼ਨ ਪੰਥ ਦੀਆਂ ਭਾਵਨਾਵਾਂ ਅਨੁਸਾਰ ਪਾਈ ਗਈ ਸੀ, ਜਿਸ ਨੂੰ ਵਾਪਸ ਲੈਣਾ ਕੌਮੀ ਹਿੱਤ ਵਿਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਨੇ ਭਾਈ ਰਾਜੋਆਣਾ ਨੂੰ ਵੀ ਸਨਿਮਰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ 2023 ਤੋਂ ਭੁੱਖ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈਣ, ਕਿਉਂਕਿ ਗੁਰਮਤਿ ਫ਼ਲਸਫੇ ਅਨੁਸਾਰ ਅਜਿਹਾ ਕਰਨਾ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ’ਤੇ ਸੰਘਰਸ਼ ਤਿੱਖਾ ਕਰਨ ਦਾ ਵੀ ਫੈਸਲਾ ਹੋਇਆ ਹੈ। ਇਸ ਸਬੰਧ ਵਿਚ 20 ਦਸੰਬਰ 2023 ਨੂੰ ਸਮੂਹ ਪੰਥਕ ਨੁਮਾਇੰਦਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਭਰੇ 26 ਲੱਖ ਪ੍ਰੋਫਾਰਮੇ ਵੀ ਨਾਲ ਲਿਜਾਏ ਜਾਣਗੇ। ਇਸ ਪ੍ਰਦਰਸ਼ਨ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਤ ਸਮਾਜ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਕਿਸਾਨ ਜਥੇਬੰਦੀਆਂ, ਨਿਰਮਲੇ ਅਤੇ ਉਦਾਸੀਆਂ ਦਾ ਭਰਵਾਂ ਇਕੱਠ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਥਕ ਧਿਰਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਂਝੇ ਕੌਮੀ ਕਾਰਜ ਵਿਚ ਆਪ ਮੁਹਾਰੇ ਸ਼ਾਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿੱਜੀ ਤੌਰ ’ਤੇ ਵੱਖ-ਵੱਖ ਪ੍ਰਤੀਨਿਧਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਗੇ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ ਤੇ ਇੰਚਾਰਜ ਸ. ਅਜ਼ਾਦਦੀਪ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...