March 24, 2025, 9:31 pm
----------- Advertisement -----------
HomeNewsLatest Newsਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 14,...

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 14, 15 ਅਤੇ 16 ਸਤੰਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ

Published on

----------- Advertisement -----------

ਅੰਮ੍ਰਿਤਸਰ 13 ਸਤੰਬਰ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 14, 15 ਅਤੇ 16 ਸਤੰਬਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024 ਨਿਸਚਿਤ ਕੀਤੀ ਗਈ ਹੈ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਹਲਕੇ ਵਿਖੇ 14 ਸਤੰਬਰ ਨੂੰ ਦਿਨ ਸ਼ਨੀਵਾਰ, 15 ਸਤੰਬਰ ਨੂੰ ਦਿਨ ਐਤਵਾਰ ਅਤੇ 16 ਸਤੰਬਰ ਨੂੰ ਦਿਨ ਸੋਮਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਘਰ-ਘਰ ਜਾ ਕੇ ਵੋਟਾਂ ਬਣਾਉਣ। ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।

ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੀ ਸਪੈਸ਼ਲ ਕੈਪੇਨ ਤਹਿਤ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣਗੇ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...