June 7, 2026, 6:16 am
----------- Advertisement -----------
HomeNewsBreaking NewsSGPC ਵਫਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

SGPC ਵਫਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ, 4 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫਦ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਵਫਦ ਨੇ ਗੁਰਦੁਆਰਾ ਸਾਹਿਬਾਨ ਦੇ ਕੰਮਕਾਜ ਤੇ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਸ੍ਰੀ ਸ਼ਾਹ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਸੰਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਚਰਚਾ ਕੀਤੀ। ਵਫਦ ਨੇ ਇਹ ਵੀ ਮੰਗ ਕੀਤੀ ਕਿ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਲਿਆਂਦਾ ਜਾਵੇ। ਇਸ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਸੁਧਾਰ ਆਵੇਗਾ। ਅਮਿਤ ਸ਼ਾਹ ਨੇ ਵਫਦ ਦੇ ਆਗੂਆਂ ਨੂੰ ਡਟਵੀਂ ਹਮਾਇਤ ਤੇ ਸਹਿਯੋਗ ਦਾ ਭਰੋਸਾ ਦੁਆਇਆ।

ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਏ.ਪੀ.ਐਸ ਆਹਲੂਵਾਲੀਆ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਤੇ ਲਖਵੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਆਈ.ਟੀ.ਵਿਭਾਗ ਤੋਂ ਜਸਕਰਨ ਸਿੰਘ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...